ਕੇਸ ਦੀ ਜਾਂਚ ''ਚ ਸ਼ਾਮਲ ਹੋਣ ਲਈ ਮੰਗੇ 10 ਲੱਖ, ਵਿਜੀਲੈਂਸ ਬਿਊਰੋ ਨੇ ਪੁਲਸ ਇੰਸਪੈਕਟਰ ਨੂੰ ਕੀਤਾ ਕਾਬੂ
Saturday, Aug 03, 2024 - 01:06 AM (IST)
ਪਟਿਆਲਾ/ਜਲੰਧਰ (ਬਲਜਿੰਦਰ, ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ., ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐੱਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰ ਕੇ 6 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐੱਫ.ਆਈ.ਆਰ. ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ’ਚ ਏ.ਐੱਸ.ਆਈ. ਰਘਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ’ਚ ਉਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐੱਸ.ਆਈ. ਰਘਵੀਰ ਸਿੰਘ (ਨੰਬਰ 1245/ਪੀ.ਟੀ.ਐੱਲ.) ਖਿਲਾਫ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਕਸਬੇ ਦੇ ਵਸਨੀਕ ਸ਼ੈਂਪੀ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਇਹ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਏ.ਐੱਸ.ਆਈ. ਨੇ ਉਸ ਖਿਲਾਫ ਥਾਣਾ ਸਮਾਣਾ ’ਚ ਦਰਜ ਇਕ ਕੇਸ ਦੀ ਜਾਂਚ ’ਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 27-04-2023 ਨੂੰ 6 ਲੱਖ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਵੀ ਕਰ ਲਏ ਸਨ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e