ਟਿਊਬਵੈੱਲ ਦਾ ਕੁਨੈਕਸ਼ਨ ਦੇਣ ਲਈ ਮੰਗੀ ਸੀ 20,000 ਰੁਪਏ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
Tuesday, Aug 06, 2024 - 02:55 AM (IST)
ਬਠਿੰਡਾ/ਜੈਤੋ/ਚੰਡੀਗੜ੍ਹ/ਜਲੰਧਰ (ਵਿਜੇ ਵਰਮਾ, ਪਰਾਸ਼ਰ, ਅੰਕੁਰ, ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਦੇ ਇਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐੱਸ.ਪੀ.ਸੀ.ਐੱਲ. ਗਰਿੱਡ ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ 'ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ'ਤਾ ਨੌਜਵਾਨ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਮੁਕੱਦਮਾ ਦਰਜ ਕਰ ਲਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e