1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫ਼ਤਾਰ
Sunday, Feb 18, 2024 - 04:36 AM (IST)

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐੱਸ.ਬੀ.ਐੱਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਗ੍ਰੰਥੀ ਸਿੰਘ ਨੇ ਗਲ਼ ਘੁੱਟ ਕੇ ਕੀਤਾ ਪਤਨੀ ਦਾ ਕਤਲ, ਧੀ ਦੇ ਸਾਹਮਣੇ ਹੀ ਉਤਾਰਿਆ ਮੌਤ ਦੇ ਘਾਟ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇਕ ਕੇਸ ਵਿਚ ਮਦਦ ਕਰਨ ਬਦਲੇ ਇਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਰੇਲੇ ਰੋਕੋ ਅੰਦੋਲਨ ਦੌਰਾਨ 100 ਕਿਸਾਨ ਗ੍ਰਿਫ਼ਤਾਰ, ਤੰਜਾਵੁਰ ਸਟੇਸ਼ਨ 'ਤੇ ਹੋਈ ਕਾਰਵਾਈ
ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8