ਸਾਹਿਬਜ਼ਾਦਿਆਂ ਨੂੰ ਵੀਰ ਬਾਲ ਨਹੀਂ ਕਹਿੰਦੀ ਭਾਜਪਾ ਸਰਕਾਰ : ਪਰਮਪਾਲ ਸਿੱਧੂ
Thursday, Jan 01, 2026 - 05:50 PM (IST)
ਮਾਨਸਾ (ਸੰਦੀਪ ਮਿੱਤਲ) : ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਦੇ ਇੰਚਾਰਜ ਪਰਮਪਾਲ ਕੌਰ ਸਿੱਧੂ (ਰਿਟਾ: ਆਈ.ਏ.ਐੱਸ) ਨੇ ਵੀਰ ਬਾਲ ਦਿਵਸ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਇਹ ਦਿਨ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਹੈ। ਇਸ ਵਿਚ ਸਾਹਿਬਜ਼ਾਦਿਆਂ ਨੂੰ ਵੀਰ ਬਾਲ ਨਹੀਂ ਕਿਹਾ ਗਿਆ। ਜਿਵੇਂ ਜਵਾਹਰ ਲਾਲ ਨਹਿਰੂ ਤੇ ਬਾਲ ਦਿਵਸ ਮਨਾਇਆ ਜਾਂਦਾ ਹੈ। ਉਸ ਵਿਚ ਜਵਾਹਰ ਲਾਲ ਨਹਿਰੂ ਨੂੰ ਬਾਲ ਨਹੀਂ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਦੇ ਹਨ, ਉਨ੍ਹਾਂ ਨੂੰ ਵੀਰ ਬਾਲ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਅੱਗੇ ਸਾਡਾ ਸਿਰ ਝੁਕਦਾ ਹੈ। ਜਿਨ੍ਹਾਂ ਦੇ ਕੋਈ ਨਾਮ ਵਰਗਾ ਵੀ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਹੋ ਸਕਦਾ ਕੇਂਦਰ ਸਰਕਾਰ ਵੀਰ ਬਾਲ ਦਿਵਸ ਨੂੰ ਬਦਲਣ ਨੂੰ ਲੈ ਕੇ ਵਿਚਾਰ ਕਰ ਰਹੀ ਹੋਵੇ ਪਰ ਇਸ ਵਿਚ ਸਾਹਿਬਜ਼ਾਦਿਆਂ ਨੂੰ ਵੀਰ ਬਾਲ ਨਹੀਂ ਕਿਹਾ ਗਿਆ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਭੰਡਣ ਲਈ ਇਹ ਪ੍ਰਚਾਰ ਕਰ ਰਹੀਆਂ ਹਨ। ਜਦਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਅੱਗੇ ਸਿਰ ਝੁਕਦਾ ਹੈ। ਉਨ੍ਹਾਂ ਨੂੰ ਵੀਰ ਬਾਲ ਨਾਮ ਨਹੀਂ ਦਿੱਤਾ ਹੈ। ਵੀਰ ਬਾਲ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਪ੍ਰਤਿਭਾਵਾਨ ਬੱਚਿਆਂ ਨੂੰ ਕਿਹਾ ਗਿਆ ਹੈ।
