ਵੀਰਪਾਲ ਕੌਰ ''ਤੇ ਕਾਰਵਾਈ ਲਈ ਹੁਣ ਐੱਸ. ਐੱਸ. ਪੀ. ਕੋਲ ਪਹੁੰਚੇ ਸੁਖਬੀਰ ਬਾਦਲ

Monday, Jul 27, 2020 - 06:24 PM (IST)

ਵੀਰਪਾਲ ਕੌਰ ''ਤੇ ਕਾਰਵਾਈ ਲਈ ਹੁਣ ਐੱਸ. ਐੱਸ. ਪੀ. ਕੋਲ ਪਹੁੰਚੇ ਸੁਖਬੀਰ ਬਾਦਲ

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੰਭੀਰ ਦੋਸ਼ ਮੜ੍ਹਣ ਵਾਲੀ ਡੇਰਾ ਸੱਚਾ ਸੌਦਾ ਦੀ ਪੈਰੋਕਾਰ ਵੀਰਪਾਲ ਕੌਰ ਖ਼ਿਲਾਫ ਅਕਾਲੀ ਦਲ ਦੇ ਵਫਦ ਨੇ ਚੰਡੀਗੜ੍ਹ ਦੀ ਐੱਸ. ਐੱਸ. ਪੀ. ਨੂੰ ਸ਼ਿਕਾਇਤ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੇ ਵਫ਼ਦ ਨੇ ਚੰਡੀਗੜ੍ਹ ਦੀ ਐੱਸ. ਐੱਸ. ਪੀ. ਨੂੰ ਲਿਖਤੀ ਰੂਪ ਵਿਚ ਵੀਰਪਾਲ ਖ਼ਿਲਾਫ਼ ਸ਼ਿਕਾਇਤ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਇਸ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕਰਕੇ ਪਰਦੇ ਪਿੱਛੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਦ ਕਾਰਵਾਈ ਸ਼ੁਰੂ ਕੀਤੀ ਤਾਂ ਵੀਰਪਾਲ ਕੌਰ ਨੇ ਮਾਫ਼ੀ ਵੀ ਮੰਗ ਲਈ ਪਰ ਵੀਰਪਾਲ ਕੌਰ ਨੇ ਜੋ ਸਿੱਖ ਗੁਰੂਆਂ ਦੀ ਤੁਲਨਾ ਰਾਮ ਰਹੀਮ ਨਾਲ ਕੀਤੀ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਮੁੜ ਚੁੱਕੇ ਜਾ ਸਕਦੇ ਹਨ ਸਖ਼ਤ ਕਦਮ

ਇਥੇ ਇਹ ਵੀ ਦੱਸਣਯੋਗ ਹੈ ਕਿ ਡੇਰਾ ਪੈਰੋਕਾਰ ਵੀਰਪਾਲ ਵਲੋਂ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਹੁਣ ਚੰਡੀਗੜ੍ਹ ਦੀ ਐੱਸ. ਐੱਸ. ਪੀ. ਨੂੰ ਵੀਰਪਾਲ ਕੌਰ ਖ਼ਿਲਾਫ਼ ਧਾਰਾ 295-1 ਲਾਉਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ ਨੂੰ ਵੰਗਾਰਦਿਆਂ ਕਿਹਾ ਕਿ ਪੰਜਾਬ ਵਿਚ ਕਈ ਸਿਆਸੀ ਧਿਰਾਂ ਦੀ ਹੋਂਦ ਖਤਮ ਹੋਣ ਜਾ ਰਹੀ ਹੈ, ਇਸ ਲਈ ਬਿਨਾਂ ਵਜ੍ਹਾ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੁਖਬੀਰ ਨੇ ਕਿਹਾ ਕਿ ਧਰਮ ਦੇ ਨਾਂ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ : ਪਠਾਨਕੋਟ 'ਚ ਇਕ ਵਾਰ ਫਿਰ ਕੋਰੋਨਾ ਨੇ ਫੜੀ ਰਫ਼ਤਾਰ, 12 ਨਵੇਂ ਮਾਮਲਿਆਂ ਨਾਲ 1 ਦੀ ਮੌਤ


author

Gurminder Singh

Content Editor

Related News