ਆੜ੍ਹਤੀਆਂ ਨੂੰ ਜਲੰਧਰ ਡੀ. ਸੀ. ਦੀ ਚਿਤਾਵਨੀ, ਮੰਡੀ ਬੰਦ ਕਰਨ ਵਾਲਿਆਂ ਦਾ ਲਾਇਸੈਂਸ ਹੋਵੇਗਾ ਰੱਦ

04/02/2020 5:47:40 PM

ਜਲੰਧਰ (ਸ਼ੈਲੀ) : ਨਵੀਂ ਸਬਜ਼ੀ ਮੰਡੀ ਮਕਸੂਦਾਂ ਬੰਦ ਨਹੀਂ ਹੋਵੇਗੀ, ਦੇਸ਼ 'ਤੇ ਆਫਤ ਦੇ ਸਮੇਂ ਮੰਡੀ ਬੰਦ ਕਰਨ ਵਾਲੇ ਕਾਰੋਬਾਰੀਆਂ ਦਾ ਲਾਇਸੈਂਸ ਪੱਕੇ ਤੌਰ 'ਤੇ ਰੱਦ ਕੀਤਾ ਜਾਵੇਗਾ। ਡੀ. ਐੱਮ. ਓ. ਦਵਿੰਦਰ ਸਿੰਘ ਨੇ ਕਿਹਾ ਕਿ ਸੈਕਟਰੀ ਬੋਰਡ ਪੰਜਾਬ-ਚੰਡੀਗੜ੍ਹ ਮੰਡੀ ਬੋਰਡ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵਿਭਾਗ ਨੂੰ ਸਖਤੀ ਨਾਲ ਨਿਰਦੇਸ਼ ਜ਼ਾਰੀ ਕੀਤੇ ਹਨ ਕਿ ਮੰਡੀ 'ਚ ਕੰਮ ਬੰਦ ਕਰਨ ਵਾਲਿਆਂ 'ਤੇ ਸ਼ਖਤੀ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀ ਬੰਦ ਨਹੀਂ ਹੈ ਅਤੇ ਨਾ ਹੀ ਮੰਡੀ ਬੰਦ ਕਰਨ ਦਾ ਕੋਈ ਨੋਟਿਸ ਆੜ੍ਹਤੀਆਂ ਨੇ ਦਿੱਤਾ ਹੈ।

ਇਹ ਵੀ ਪੜ੍ਹੋ ► ਪਿੰਡ ਤਲ੍ਹਣ ਦੇ ਮੁਸਲਿਮ ਵਿਅਕਤੀ ਤੇ ਉਸ ਦੀ ਭੈਣ ਨੂੰ ਕੀਤਾ ਗਿਆ ਕੁਆਰਿੰਟਾਈਨ

ਮੰਡੀ ਦੇ ਆੜ੍ਹਤੀਆਂ ਨੇ ਵੀ ਕਿਹਾ ਹੈ ਕਿ ਜੋ ਮੰਡੀ 'ਚ ਕੰਮ ਕਰਨਾ ਚਾਹੁੰਦਾ ਹੈ, ਉਹ ਕਰ ਸਕਦਾ ਹੈ, ਫਰੂਟ ਮੰਡੀ ਦੇ ਸਾਰੇ ਆੜ੍ਹਤੀ ਕਾਰੋਬਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੰਡੀ ਦੇ ਕੁਝ ਆੜ੍ਹਤੀਆਂ ਨੇ ਮਕਸੂਦਾਂ ਸਥਿਤ ਨਵੀਂ ਸਬਜ਼ੀ ਮੰਡੀ ਸ਼ੁੱਕਰਵਾਰ ਤੋਂ ਬੰਦ ਕਰਨ ਦਾ ਐਲਾਨ ਕੀਤਾ ਸੀ। ਇੱਥੇ ਇਹ ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਲਈ ਕਰਫ਼ਿਊ ਦੌਰਾਨ ਜ਼ਰੂਰੀ ਚੀਜਾਂ ਜਿਵੇਂ ਫ਼ਲ, ਸਬਜ਼ੀਆਂ, ਦੁੱਧ ਅਤੇ ਦਵਾਈਆਂ ਦੀ ਸਪਲਾਈ ਨੂੰ ਹਰ ਹਾਲ 'ਚ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ ► ਕੋਰੋਨਾ ਦਾ ਸ਼ੱਕੀ ਮਰੀਜ਼ ਕਪੂਰਥਲਾ ਤੋਂ ਅੰਮ੍ਰਿਤਸਰ  ਰੈਫਰ 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਇਨ੍ਹਾਂ ਜ਼ਰੂਰੀ ਚੀਜਾਂ ਦੀ ਸਪਲਾਈ ਨੂੰ ਪਹਿਲਾਂ ਦੀ ਤਰ੍ਹਾਂ ਹੀ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਜ਼ਰੂਰੀ ਚੀਜਾਂ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ 'ਚ ਜੇ ਕਿਸੇ ਨੇ ਜ਼ਰੂਰੀ ਚੀਜ਼ਾਂ ਦੀ ਨਿਰਵਿਘਨ ਸਪਲਾਈ 'ਚ ਅੜਿੱਕਾ ਬਣਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਤੋਂ ਅਵੇਸਲਾ ਨਹੀਂ ਹੈ ਅਤੇ ਉਨ੍ਹਾਂ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਜੋ ਹੰਗਾਮੀ ਹਲਾਤ 'ਚ ਆਪਣਾ ਨਿੱਜੀ ਲਾਭ ਕਮਾਉਣ ਬਾਰੇ ਸੋਚ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਥਿਤੀ 'ਚ ਕਿਸੇ ਵੀ ਤਰ੍ਹਾਂ ਦੀ ਜਮਾਖੋਰੀ ਅਤੇ ਮੁਨਾਫ਼ਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਨੂੰ ਕਾਨੂੰਨ ਅਪਣੇ ਹੱਥਾਂ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ► ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ


Anuradha

Content Editor

Related News