ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਸਖ਼ਤ ਦਿਸ਼ਾ-ਨਿਰਦੇਸ਼ ਹੋਏ ਜਾਰੀ

Wednesday, Aug 07, 2024 - 12:23 PM (IST)

ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ, ਸਖ਼ਤ ਦਿਸ਼ਾ-ਨਿਰਦੇਸ਼ ਹੋਏ ਜਾਰੀ

ਮਾਨਸਾ (ਜੱਸਲ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿਚ ਕਾਫੀ ਦਿੱਕਤ ਪੇਸ਼ ਆਉਂਦੀ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਚੜ੍ਹਾਈ ਚੜ੍ਹਦਿਆਂ ਮੌਤ

ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਾਹਨ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ ਵਾਹਨ ’ਤੇ ਲਗਾ ਕੇ ਹੀ ਦਿੱਤੀ ਜਾਵੇ। ਉਨ੍ਹਾਂ ਹੁਕਮ ਵਿਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇਕ ਰਜਿਸਟਰ ਲਗਾਇਆ ਜਾਵੇ, ਜਿਸ ਵਿਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖਤੀ ਪਰੂਫ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਣ ਨੰਬਰ ਵੀ ਰਜਿਸਟਰ ਵਿਚ ਦਰਜ ਕਰ ਕੇ ਉਸ ਵਿਅਕਤੀ ਦੇ ਦਸਤਖਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਦੁਕਾਨਦਾਰਾਂ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾਣ ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ

ਹਿੰਸਾ ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਵਡਿਆਈ ਕਰਨ ਵਾਲੇ ਗੀਤਾਂ ’ਤੇ ਪਾਬੰਦੀ

ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। 

ਇਹ ਵੀ ਪੜ੍ਹੋ : ਬੇਰਹਿਮੀ ਦੀ ਹੱਦ, ਘਰ 'ਚ ਦਾਖਲ ਹੋ ਕੇ ਬੁਰੀ ਤਰ੍ਹਾਂ ਵੱਢੀ ਔਰਤ, ਪਾਣੀ ਵਾਂਗ ਵਹਿ ਗਿਆ ਖੂਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News