ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਵਿਅਕਤੀ ਜ਼ਖ਼ਮੀ
Tuesday, Dec 19, 2017 - 04:29 PM (IST)

ਬਟਾਲਾ (ਸੈਂਡੀ) - ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪੁੱਤਰ ਰਘਬੀਰ ਸਿੰਘ ਉਧੋਵਾਲ ਆਪਣੀ ਸਕੂਟਰੀ 'ਤੇ ਜਾ ਰਿਹਾ ਸੀ ਕਿ ਪਿੰਡ ਸੰਗਤਪੁਰਾ ਨੇੜੇ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ 108 ਨੰ. ਐਂਬੂਲੈਂਸ ਦੇ ਕਰਮਚਾਰੀਆਂ ਨੇ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।