ਬਿਜਲੀ ਦੀਆਂ ਤਾਰਾਂ ਦੀ ਲਪੇਟ ''ਚ ਆਉਣ ਨਾਲ ਗੱਡੀ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

Saturday, Jun 22, 2024 - 02:30 PM (IST)

ਜੋਧਾਂ (ਜ. ਬ.)- ਨੇੜਲੇ ਪਿੰਡ ਬੱਲੋਵਾਲ ਵਿਖੇ ਬਿਜਲੀ ਦੀਆਂ ਲਟਕਦੀਆਂ ਤਾਰਾਂ ਕਾਰਨ ਸ਼ਾਰਟ ਸਰਕਟ ਹੋਣ ਨਾਲ ਰੂੰ ਦੀ ਭਰੀ ਗੱਡੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੇ ਡਰਾਈਵਰ ਕੁਲਦੀਪ ਪੁੱਤਰ ਰੌਸ਼ਨ ਵਾਸੀ ਕਲੌਂਦਾ ਕਲਾਂ ਜੀਂਦ (ਹਰਿਆਣਾ) ਅਤੇ ਕਲੀਨਰ ਮਨਦੀਪ ਨੇ ਦੱਸਿਆ ਕਿ ਅੰਬੇ ਭਵਾਨੀ ਰੋਡਵੇਜ਼ ਕੰਪਨੀ ਦੇ ਟਰੱਕ ਨੰ. ਐੱਚ. ਆਰ.-39-ਈ.-1146 ’ਚ ਰੂੰ ਦੀਆਂ 150 ਗੱਠਾਂ ਭਰ ਕੇ ਬੀਤੀ 17 ਜੂਨ ਨੂੰ ਔਰੰਗਾਬਾਦ (ਮਹਾਰਾਸ਼ਟਰ) ਤੋਂ ਰਿਸ਼ਭ ਸਪਿੰਨਿੰਗ ਮਿੱਲ ਜੋਧਾਂ ਲਈ ਰਵਾਨਾ ਹੋਏ ਸਨ। ਬੀਤੀ ਰਾਤ 2 ਵਜੇ ਦੇ ਕਰੀਬ ਰਿਸ਼ਭ ਮਿੱਲ ਦੇ ਨੇੜਲੇ ਪਿੰਡ ਬੱਲੋਵਾਲ ਵਿਖੇ ਬਿਜਲੀ ਦੀਆਂ ਲਟਕਦੀਆਂ ਅਤੇ ਢਿੱਲੀਆਂ ਤਾਰਾਂ ਉਨ੍ਹਾਂ ਦੀ ਗੱਡੀ ਨਾਲ ਟੱਚ ਹੋਣ ਕਾਰਨ ਉਨ੍ਹਾਂ ਦੀ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ 90 ਦੇ ਕਰੀਬ ਰੂੰ ਦੀਆਂ ਗੱਠਾਂ ਅਤੇ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਗੁਆਂਢੀ ਨੇ ਰੋਲ਼ੀ 13 ਸਾਲਾ ਬੱਚੀ ਦੀ ਪੱਤ, 6 ਮਹੀਨਿਆਂ ਤਕ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ

ਡਰਾਈਵਰ ਕੁਲਦੀਪ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਇਸ ਦੀ ਸੂਚਨਾ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਫਾਇਰ ਬ੍ਰਿਗੇਡ ਨੇ ਆ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ 15-16 ਲੱਖ ਦੇ ਕਰੀਬ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਪੁਲਸ ਥਾਣਾ ਜੋਧਾਂ ਦੀ ਪੁਲਸ ਵੱਲੋਂ ਘਟਨਾ ਸਥਾਨ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਅਗਲੀ ਕਾਰਵਾਈ ਆਰੰਭ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News