15 ਅਗਸਤ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ

Tuesday, Aug 01, 2017 - 12:28 AM (IST)

ਬਟਾਲਾ,  (ਸੈਂਡੀ/ਸਾਹਿਲ)-  15 ਅਗਸਤ ਦੇ ਮੱਦੇਨਜ਼ਰ ਅੱਜ ਟ੍ਰੈਫਿਕ ਪੁਲਸ ਦੇ ਇੰਚਾਰਜ ਐੱਸ. ਆਈ. ਲਖਵਿੰਦਰ ਸਿੰਘ ਵੱਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਨੇ ਦੱਸਿਆ ਕਿ ਗਾਂਧੀ ਚੌਕ 'ਚ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਵਾਹਨਾਂ ਦੇ ਕਾਗਜ਼ਾਤ ਅਧੂਰੇ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਭੀੜ ਭੜੱਕੇ ਵਾਲੇ ਸਥਾਨ 'ਤੇ ਕੋਈ ਲਾਵਾਰਿਸ ਚੀਜ਼ ਨੂੰ ਦੇਖਦੇ ਹਨ, ਤਾਂ ਉਸ ਦੀ ਤੁਰੰਤ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਇਸ ਮੌਕੇ ਏ. ਐੱਸ. ਆਈ. ਪ੍ਰਗਟ ਸਿੰਘ, ਹੌਲਦਾਰ ਰਣਜੀਤ ਸਿੰਘ ਬਾਜਵਾ, ਮੁੱਖ ਮੁਨਸ਼ੀ ਕੁਲਵੰਤ ਸਿੰਘ ਆਦਿ ਮੌਜੂਦ ਸਨ।


Related News