ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ ਲੋਕਾਂ ਦੇ ਧੜਾ-ਧੜ ਹੋਣਗੇ ਚਲਾਨ

Wednesday, Jul 22, 2026 - 12:52 PM (IST)

ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ ਲੋਕਾਂ ਦੇ ਧੜਾ-ਧੜ ਹੋਣਗੇ ਚਲਾਨ

ਪਟਿਆਲਾ (ਮਨਦੀਪ ਜੋਸਨ) : ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ, ਆਰ. ਟੀ. ਏ. ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸੜਕ ’ਤੇ ਚੱਲਦੇ ਪਾਏ ਗਏ ਵਾਹਨਾਂ ਦੀ ਚੈਕਿੰਗ ਕੀਤੀ ਗਈ। ਮੁਹਿੰਮ ਦੌਰਾਨ ਮੋਟਰ ਵਹੀਕਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕੁੱਲ ਦੋ ਦਰਜਨ ਤੋਂ ਵੱਧ ਚਲਾਨ ਕੀਤੇ ਗਏ, ਜਿਨ੍ਹਾਂ ਚਲਾਨਾਂ ਦੀ ਕੁੱਲ ਰਕਮ 7,82,500 ਬਣਦੀ ਹੈ। ਸਕੱਤਰ, ਆਰ. ਟੀ. ਏ./ਆਰ. ਟੀ. ਓ. ਦਾ ਚਾਰਜ ਲੈਣ ਦੀ ਮਿਤੀ 23.02.2026 ਤੋਂ ਮਿਤੀ 21.07.2026 ਤੱਕ ਕੁੱਲ ਰਕਮ 2,97,00,111 ਦੇ 939 ਚਲਾਨ ਕੀਤੇ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ

ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਸਮੂਹ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਵਹੀਕਲ ਦੇ ਸਮੂਹ ਦਸਤਾਵੇਜ਼ (ਰਜਿਸਟ੍ਰੇਸ਼ਨ ਸਰਟੀਫਿਕੇਟ, ਫਿਟਨੈੱਸ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਪਰਮਿਟ, ਟੈਕਸ ਆਦਿ) ਅਪ-ਟੂ-ਡੇਟ ਰੱਖਣ। ਬਿਨ੍ਹਾਂ ਦਸਤਾਵੇਜਾਂ ਅਤੇ ਮੋਟਰ ਵਹੀਕਲ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਮੋਟਰ ਵਹੀਕਲ ਐਕਟ ਤਹਿਤ ਬਣਦੀ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ। ਸਮੂਹ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਆਪਣੀ ਬੱਸ ਨਾਲ ਸਬੰਧਤ ਸਮੂਹ ਦਸਤਾਵੇਜ਼ (ਰਜਿਸਟ੍ਰੇਸ਼ਨ ਸਰਟੀਫਿਕੇਟ, ਫਿਟਨੈੱਸ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਵੈਲਿਡ ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਪਰਮਿਟ, ਟੈਕਸ ਆਦਿ) ਅਪ-ਟੂ-ਡੇਟ ਰੱਖਣ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਪਾਏ ਜਾਣ ’ਤੇ ਉਨ੍ਹਾਂ ਖਿਲਾਫ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਅਮਲ ’ਚ ਲਿਆਉਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਇਸ ਤੋਂ ਇਲਾਵਾ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਸਾਰੇ ਮਾਪਿਆਂ ਦੇ ਧਿਆਨ ’ਚ ਲਿਆਂਦਾ ਕਿ ਉਹ ਆਪਣੇ ਬੱਚਿਆਂ ਨੂੰ ਆਟੋ-ਰਿਕਸ਼ਾ, ਰਿਕਸ਼ਾ ਜਾਂ ਹੋਰ ਅਣ-ਅਧਿਕਾਰਤ ਵਾਹਨਾਂ ਰਾਹੀਂ ਸਕੂਲ ਨਾ ਭੇਜਣ। ਬੱਚਿਆਂ ਨੂੰ ਸਿਰਫ ਉਨ੍ਹਾਂ ਸਕੂਲੀ ਬੱਸਾਂ ਜਾਂ ਸਕੂਲੀ ਵਾਹਨਾਂ ’ਚ ਹੀ ਭੇਜਿਆ ਜਾਵੇ, ਜਿਨ੍ਹਾਂ ਕੋਲ ਵੈਲਿਡ ਸਕੂਲ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ ਅਤੇ ਹੋਰ ਸਾਰੇ ਲੋੜੀਂਦੇ ਦਸਤਾਵੇਜ਼ ਮੌਜੂਦ ਹੋਣ ਤਾਂ ਜੋ ਭਵਿੱਖ ’ਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਸਕੇ।

ਇਹ ਵੀ ਪੜ੍ਹੋ : ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ, ਸਰਬ ਸੰਮਤੀ ਨਾਲ ਮਤਾ ਪਾਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News