ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ ਨਿਯਮ
Monday, Jun 08, 2026 - 05:48 PM (IST)
ਫਿਰੋਜ਼ਪੁਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਜ਼ਿਲ੍ਹਾ ਢੱਕ ਕੇ ਪੈਦਲ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਚਿਹਰਾ ਢੱਕ ਕੇ ਚੱਲਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਰਦਾਤ ਨੂੰ ਅੰਜਾਮ ਦੇ ਕੇ ਪੁਲਸ ਦੀ ਪਕੜ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਐਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੋਗੀ। ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਸੇ ਵੀ ਸਰਕਾਰੀ ਜ਼ਮੀਨ 'ਤੇ, ਰਾਹ 'ਤੇ, ਸੜਕ ਜਾਂ ਚੌਂਕ 'ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ 'ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨ, ਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ’ਤੇ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ 'ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ 'ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ : 11 ਜੂਨ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਪੰਜਾਬ ਭਰ 'ਚ ਵਿੱਢੀ ਤਿਆਰੀ
ਇਹ ਹੁਕਮ ਵੀ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜ਼ਮੀਨ/ਲਿੰਕ ਸੜਕਾਂ ਦੇ ਨਾਲ ਲੱਗਦੀ ਜਗ੍ਹਾਂ ਤੇ ਨਜਾਇਜ਼ ਕਬਜ਼ਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਅਤੇ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸੇ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
