ਸੁਲਤਾਨਪੁਰ ਲੋਧੀ ''ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਗੱਡੀ ਨੇ ਦੋ ਸਕੇ ਭਰਾਵਾਂ ਨੂੰ ਮਾਰੀ ਟੱਕਰ

Thursday, Jan 18, 2024 - 07:04 PM (IST)

ਸੁਲਤਾਨਪੁਰ ਲੋਧੀ ''ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਗੱਡੀ ਨੇ ਦੋ ਸਕੇ ਭਰਾਵਾਂ ਨੂੰ ਮਾਰੀ ਟੱਕਰ

ਕਪੂਰਥਲਾ (ਚੰਦਰ) - ਸੁਲਤਾਨਪੁਰ ਲੋਧੀ ਦੇ ਬੌਬੀ ਬੇਕਰੀ ਕੋਲ ਬੀਤੀ ਰਾਤ ਭਿਆਨਕ ਦੁਰਘਟਨਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ ਰਾਤ 9 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਗੱਡੀ ਵੱਲੋਂ ਸੜਕ ਕਿਨਾਰੇ ਆਪਣੀ ਐਕਟੀਵਾ 'ਤੇ ਖੜੇ ਦੋ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਭਰਾ ਹਵਾ 'ਚ ਉੱਡਦੇ ਹੋਏ ਦੂਰ ਜਾ ਡਿੱਗੇ। ਜਿਸ ਦੀ ਸੀਸੀਟੀਵੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋਂ ਜ਼ਖਮੀ ਅਮਰਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮੁੱਹਲਾ ਦੀਵਾਨਾ ਸੁਲਤਾਨਪੁਰ ਲੋਧੀ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ। 

ਇਹ ਵੀ ਪੜ੍ਹੋ: 18 ਸੇਵਾ ਕੇਂਦਰਾਂ 'ਤੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਪ੍ਰਿੰਟਰ, LED ਤੇ ਹੋਰ ਸਾਮਾਨ ਸਣੇ 3 ਕਾਬੂ

ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਦੇ ਨਿਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਦੋਵੇਂ ਭਰਾ ਰੋਟੀ ਲੈ ਕੇ ਵਾਪਸ ਹੋਟਲ ਤੋਂ ਆ ਰਹੇ ਸਨ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਕਾਰ ਚਾਲਕ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Anuradha

Content Editor

Related News