ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਯਾਤਰੀ ਵਾਹਨਾਂ 'ਚ ਲੱਗੇਗਾ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ

07/19/2022 6:12:54 PM

ਚੰਡੀਗੜ੍ਹ : ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 1 ਅਗਸਤ, 2022 ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ਜਿਵੇਂ ਬੱਸਾਂ, ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ਵੀ.ਐਲ.ਟੀ.ਡੀ.) ਸਿਸਟਮ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਇੱਕ ਬੱਸ ਇੱਕ ਪਰਮਿਟ’ ਨੂੰ ਵਾਹਨ ਪੋਰਟਲ ਨਾਲ ਜੋੜਨ ਦਾ ਫ਼ੈਸਲਾ ਵੀ ਲਿਆ ਹੈ।

ਇਹ ਵੀ ਪੜ੍ਹੋ- ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ

ਰਿਜਨਲ ਟਰਾਂਸਪੋਰਟ ਅਥਾਰਟੀਆਂ ਦੇ ਦਫ਼ਤਰਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ  ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਪਰਮਿਟ ਧਾਰਕਾਂ ਨੂੰ ਵਾਹਨ ਪੋਰਟਲ 'ਤੇ ਮੋਟਰ ਵਾਹਨ ਟੈਕਸ ਕਰਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਹਨ ਪੋਰਟਲ ‘ਤੇ ‘ਇੱਕ ਬੱਸ ਇੱਕ ਪਰਮਿਟ’ ਲਾਗੂ ਹੋਣ ਪਿੱਛੋਂ ਓ.ਟੀ.ਪੀ. ਸਿਸਟਮ ਨੂੰ ਬੰਦ ਕਰ ਦਿੱਤਾ ਜਾਵੇ ਕਿਉਂ ਜੋ ਸਾਰੇ ਪਰਮਿਟ ਧਾਰਕਾਂ ਲਈ ਵਾਹਨ ਪੋਰਟਲ 'ਤੇ ਇੱਕ ਕਲਿੱਕ ਨਾਲ ਮੋਟਰ ਵਾਹਨ ਟੈਕਸ ਜਮ੍ਹਾਂ ਕਰਨ ਦੀ ਸਹੂਲਤ ਉਪਲਬਧ ਹੈ। ਉਨ੍ਹਾਂ ਕਿਹਾ ਕਿ ਡਿਫ਼ਾਲਟਰਾਂ ਤੋਂ ਟੈਕਸ ਵਸੂਲੀ ਦਾ ਅਮਲ ਹੋਰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਵੈੱਬ ਪੋਰਟਲ ‘ਤੇ ਸੰਯੁਕਤ ਸਮਾਂ ਸਾਰਣੀ ਅਪਲੋਡ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਤਾਂ ਜੋ ਸੂਬੇ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ- 'ਕੁੜੀਆਂ ਦਾ ਹੁਣ ਤੇ ਚਲਾਨ ਹੋਵੇਗਾ, ਚੰਡੀਗੜ੍ਹ ਵਿੱਚ ਸ਼ਰੇਆਮ ਹੋਵੇਗਾ', ਸੁਣੋ ASI ਦਾ ਔਰਤਾਂ ਦੇ ਨਾਂ ਸੁਨੇਹਾ (ਵੀਡੀਓ)

ਸੜਕ ਹਾਦਸਿਆਂ ਵਿੱਚ ਮੌਤਾਂ 'ਤੇ ਡੂੰਘੀ ਚਿੰਤਾ ਪ੍ਰਗਟਾੳਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਟਿੱਪਰ ਟਰੱਕ ਅਤੇ ਹੋਰ ਭਾਰੀ ਵਾਹਨਾਂ ਦੇ ਪਿਛਲੇ ਪਾਸੇ ਲੋਹੇ ਦੀ ਰਾਡ ਫਿੱਟ ਕਰਨੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਵਾਹਨ ਨੂੰ ਐੱਮ.ਵੀ.ਆਈ. ਵੱਲੋਂ ਪਾਸ ਨਾ ਕੀਤਾ ਜਾਵੇਗਾ ਜਿਸ ’ਤੇ ਲੋਹੇ ਦੀ ਰਾਡ ਫਿੱਟ ਨਾ ਹੋਵੇ। ਉਨ੍ਹਾਂ ਸਬੰਧਤ ਆਰ.ਟੀ.ਏ. ਸਕੱਤਰ ਵੱਲੋਂ ਸਾਰੇ ਅੰਤਰਰਾਜੀ ਨਾਕਿਆਂ ਦਾ ਨਿਯਮਤ ਰੂਪ ਨਾਲ ਨਿਰੀਖਣ ਕਰਨ ਦੇ ਵੀ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਅਤੇ ਸਮੂਹ ਸਕੱਤਰ ਆਰ.ਟੀ.ਏ. ਸ਼ਾਮਲ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News