ਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ
Thursday, Jul 17, 2025 - 10:36 AM (IST)

ਅੰਮ੍ਰਿਤਸਰ (ਸੰਜੀਵ)-ਸ੍ਰੀ ਹਰਿਮੰਦਰ ਸਾਹਿਬ ਨੇੜੇ ਬਿਨਾਂ ਨੰਬਰ ਪਲੇਟ ਤੋਂ ਖੜ੍ਹੀ ਗੱਡੀ ਕਾਰਨ ਹਫੜਾ-ਦਫੜੀ ਮਚ ਗਈ। ਕਿਸੇ ਨੇ ਗੱਡੀ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ ਅਤੇ ਇਹ ਵਾਇਰਲ ਹੋ ਗਈ, ਜਿਵੇਂ ਹੀ ਪੁਲਸ ਨੂੰ ਇਸ ਦੀ ਜਾਣਕਾਰੀ ਮਿਲੀ, ਉਹ ਹਰਕਤ ਵਿਚ ਆ ਗਈ ਅਤੇ ਜਾਂਚ ਵਿਚ ਪਤਾ ਲੱਗਾ ਕਿ ਗੱਡੀ ਰਾਜਸਥਾਨ ਪੁਲਸ ਦੀ ਸੀ ਅਤੇ ਆਪਣੇ ਇਕ ਫਰਾਰ ਮੁਲਜ਼ਮ ਦੀ ਭਾਲ ਵਿਚ ਅੰਮ੍ਰਿਤਸਰ ਆਈ ਹੋਈ ਸੀ।
ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
ਏ. ਡੀ. ਸੀ. ਪੀ. ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਤੁਰੰਤ ਇਸ ਦੀ ਜਾਂਚ ਕੀਤੀ ਅਤੇ ਪਾਇਆ ਕਿ ਗੱਡੀ ਰਾਜਸਥਾਨ ਪੁਲਸ ਦੀ ਸੀ ਅਤੇ ਇਹ ਪੁਲਸ ਟੀਮ ਇੱਕ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਆਈ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਵੀ ਮਿਲੀ ਧਮਕੀ
ਗੱਡੀ ਦੇ ਪਿੱਛੇ ਨੰਬਰ ਪਲੇਟ ਦੀ ਥਾਂ ਹਿੰਦੂ ਬਜਰੰਗ ਦਲ ਲਿਖਿਆ ਹੋਇਆ ਸੀ। ਪੁਲਸ ਟੀਮ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਨ੍ਹਾਂ ਤੋਂ ਨੰਬਰ ਪਲੇਟ ਨਾ ਹੋਣ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਤੋਂ ਬਾਅਦ ਪੂਰੇ ਗਲਿਆਰੇ ਖੇਤਰ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਜਿਸ ਵਿਚ ਪੁਲਸ ਲਗਾਤਾਰ ਤਲਾਸ਼ੀ ਮੁਹਿੰਮ ਵੀ ਚਲਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8