ਪੰਜਾਬ "ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ
Saturday, Jun 07, 2025 - 05:44 PM (IST)
 
            
            ਪਟਿਆਲਾ (ਬਲਜਿੰਦਰ) : ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਨੇ ਓਵਰ ਲੋਡਿਡ ਗੱਡੀਆਂ, ਟਰੱਕ, ਟ੍ਰੈਕਟਰ ਟਰਾਲੀਆਂ ਵੱਲੋਂ ਵਪਾਰਕ ਵਰਤੋਂ ਅਤੇ ਟੂਰਿਸਟ ਬੱਸਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖ਼ੁਦ ਤੇ ਏ.ਆਰ.ਟੀ.ਓ. ਪਰਦੀਪ ਸਿੰਘ ਤੇ ਇਨਫੋਰਸਮੈਂਟ ਸਟਾਫ ਵੱਲੋਂ ਰਾਜਪੁਰਾ-ਚੰਡੀਗੜ੍ਹ ਤੇ ਰਾਜਪੁਰਾ-ਅੰਬਾਲਾ ਰੋਡ ’ਤੇ ਗੱਡੀਆਂ ਦੀ ਬੀਤੀ ਸ਼ਾਮ ਤੇ ਦੇਰ ਰਾਤ ਕੀਤੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ ਕੀਤੇ ਗਏ ਅਤੇ 8 ਲੱਖ 78 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ, ਜਿਨ੍ਹਾਂ ’ਚ 21 ਓਵਰਲੋਡਿਡ ਟਰੱਕਾਂ ਤੇ ਕਮਰਸ਼ੀਅਲ ਵਰਤੋਂ ਵਾਲੇ ਟ੍ਰੈਕਟਰ ਟਰਾਲੀਆਂ ਦੇ 5 ਚਲਾਨ ਸਮੇਤ 3 ਵਹੀਕਲਾਂ ਵੱਲੋਂ ਨਿਰਧਾਰਤ ਨੇਮਾਂ ਤੋਂ ਵਧ ਚੌੜਾਈ ਦਾ ਸਮਾਨ ਲੱਦਣਾ ਸ਼ਾਮਲ ਹਨ। ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਵੱਲੋਂ ਜਿੱਥੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਹੋਵੇ, ਉਥੇ ਹੀ ਸੜਕ ਸੁਰੱਖਿਆ ਵੀ ਯਕੀਨੀ ਬਣਾਉਣ ਲਈ ਆਵਾਜਾਈ ਨੇਮਾਂ ਦੀ ਪਾਲਣਾ ਕਰਵਾਉਣ ਬਾਬਤ ਚੈਕਿੰਗ ਜੋਰਾਂ ’ਤੇ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡਾ ਪ੍ਰੋਜੈਕਟ ਕੀਤਾ ਪ੍ਰਵਾਨ, ਲੱਗਣਗੀਆਂ ਮੌਜਾਂ
ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਨੇਮਾਂ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਆਰ.ਟੀ.ਓ. ਨੇ ਕਿਹਾ ਕਿ ਸੜਕਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਨੇਮਾਂ ਦੀ ਪਾਲਣਾਂ ਨਾ ਕਰਨ ’ਤੇ ਵੱਡੇ ਹਾਦਸੇ ਵਾਪਰਦੇ ਹਨ ਤੇ ਕਿਸੇ ਦੀ ਕੀਮਤੀ ਜਾਨ ਅਜਾਂਈ ਚਲੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਓਵਰਲੋਡ ਵਾਹਨ, ਨਿਰਧਾਰਤ ਉਚਾਈ ਤੋਂ ਉਚਾ ਮਾਲ ਭਰਨ ਵਾਲੇ, ਟ੍ਰੈਕਟਰ ਟਰਾਲੀ ਦੀ ਵਪਾਰਕ ਮੰਤਵ ਲਈ ਵਰਤੋਂ, ਟੂਰਿਸਟ ਬੱਸ ਦੇ ਪਰਮਿਟ ਦੀ ਗ਼ਲਤ ਵਰਤੋਂ ਸਮੇਤ ਬਿਨ੍ਹਾਂ ਦਸਤਾਵੇਜਾਂ ਦੇ ਪਾਏ ਜਾਣ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ 19 ਥਾਂਵਾਂ 'ਤੇ ਜ਼ਮੀਨ ਹੋਵੇਗੀ ਅਕਵਾਇਰ, ਬਨਣਗੇ ਅਰਬਨ ਅਸਟੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            