ਪੰਜਾਬ ''ਚ ਹੋ ਗਈ ਸਖ਼ਤੀ, ਇਨ੍ਹਾਂ ਵਾਹਨਾਂ ''ਤੇ ਸ਼ੁਰੂ ਹੋਈ ਕਾਰਵਾਈ
Wednesday, Jan 29, 2025 - 06:24 PM (IST)
 
            
            ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਜਿੱਥੇ ਇਕ ਪਾਸੇ ਏ. ਡੀ. ਸੀ ਅਤੇ ਨਗਰ ਕੌਸਲ ਨੇ ਨਾਜਾਇਜ਼ ਕਬਜ਼ੇ ਹਟਾਏ ਹਨ, ਉਥੇ ਹੀ ਦੂਜੇ ਪਾਸੇ ਰੀਜਨਲ ਟਰਾਂਸਪੋਰਟ ਅਥਾਰਟੀ ਦੇਵੇਂਦਰ ਕੁਮਾਰ ਅਤੇ ਪੁਲਸ ਨੇ ਸਾਂਝੀ ਕਾਰਵਾਈ ਕੀਤੀ ਹੈ ।ਇਸ ਤਹਿਤ ਆਰ.ਟੀ.ਏ ਅਤੇ ਪੁਲਸ ਨੇ ਕਾਹਨੂੰਵਾਨ ਚੌਂਕ ਵਿਖੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਖਾਸ ਕਰਕੇ ਓਵਰਲੋਡ ਵਾਹਨਾਂ ਦੇ ਚਲਾਨ ਕੱਟੇ। ਇਸ ਦੌਰਾਨ ਗਲਤ ਤਰੀਕੇ ਨਾਲ ਪਾਰਕ ਕੀਤੇ ਵਾਹਨਾਂ ਖ਼ਿਲਾਫ ਵੀ ਕਾਰਵਾਈ ਕੀਤੀ ਗਈ ਅਤੇ ਵਪਾਰਕ ਵਰਤੋਂ ਵਾਲੇ ਟਰੈਕਟਰ ਦਾ ਚਲਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ਵਿਚ ਰੈੱਡ ਅਲਰਟ, ਪੁਲਸ ਨੇ ਪੂਰੇ ਸ਼ਹਿਰ 'ਚ ਲਗਾਏ ਨਾਕੇ
ਆਰ. ਟੀ. ਏ. ਦਵਿੰਦਰ ਕੁਮਾਰ ਨੇ ਦੱਸਿਆ ਕਿ ਏ. ਡੀ. ਸੀ. ਹਰਜਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਅੱਜ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਕਿਉਂਕਿ ਸ਼ਹਿਰ 'ਚ ਓਵਰਲੋਡ ਵਾਹਨਾਂ ਅਤੇ ਗਲਤ ਪਾਰਕਿੰਗ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅੱਜ ਚੈਕਿੰਗ ਕਰਦਿਆਂ ਕੁੱਲ 12 ਵਾਹਨਾਂ ਦੇ ਚਲਾਨ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ 'ਚ ਪੈ ਗਿਆ ਰੌਲਾ, 10ਵੀਂ ਦੇ ਵਿਦਿਆਰਥੀ ਨੇ ਕਰ 'ਤਾ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            