ਪੰਜਾਬ ''ਚ ਵਾਹਨ ਚਾਲਕਾਂ ਦੀ ਆਈ ਸ਼ਾਮਤ, ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ
Monday, May 19, 2025 - 01:52 PM (IST)

ਬਨੂੜ (ਗੁਰਪਾਲ) : ਟਰੈਫਿਕ ਪੁਲਸ ਬਨੂੜ ਨੇ ਬੈਰੀਅਰ ਤੇ ਵਿਸ਼ੇਸ਼ ਨਾਕਾ ਲਗਾ ਕੇ ਨਸ਼ੇ ਕਰਕੇ ਵਾਹਨ ਚਾਲਕਾਂ ਨੂੰ ਐਲਕੋਮੀਟਰ ਮਸ਼ੀਨ ਨਾਲ ਚੈਕ ਕਰਨ ਤੋਂ ਬਾਅਦ ਵਿਚ ਚਲਾਨ ਕੱਟੇ ਗਏ। ਜਾਣਕਾਰੀ ਅਨੁਸਾਰ ਟਰੈਫਿਕ ਪੁਲਸ ਬਨੂੜ ਦੇ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਬਨੂੜ ਬੈਰੀਅਰ 'ਤੇ ਵਿਸ਼ੇਸ਼ ਨਾਕਾ ਲਗਾਇਆ ਗਿਆ। ਇਸ ਮੌਕੇ ਕੌਮੀ ਮਾਰਗ ਤੋਂ ਗੁਜ਼ਰਨ ਵਾਲੇ ਵਾਹਨ ਚਾਲਕਾਂ ਨੂੰ ਐਲਕੋਮੀਟਰ ਮਸ਼ੀਨ ਨਾਲ ਚੈਕ ਕੀਤਾ ਗਿਆ ਅਤੇ ਜਿਹੜੇ ਵਾਹਨ ਚਾਲਕਾਂ ਨੇ ਨਸ਼ਾ ਕੀਤਾ ਗਿਆ ਸੀ। ਉਨ੍ਹਾਂ ਦੇ ਨਿਯਮਾਂ ਅਨੁਸਾਰ ਚਲਾਨ ਕੱਟੇ ਗਏ । ਇਸ ਤੋਂ ਇਲਾਵਾ ਟਰੈਫਿਕ ਪੁਲਸ ਬਨੂੜ ਨੇ ਸਕੂਲਾਂ ਵਿਚ ਨਾਬਾਲਗ ਬੱਚੇ ਜੋ ਕਿ ਸਕੂਲਾਂ ਵਿਚ ਮੋਟਰਸਾਈਕਲ ਅਤੇ ਸਕੂਟਰ ਆਦਿ ਲੈ ਕੇ ਆਉਂਦੇ ਹਨ ਨੂੰ ਚੇਤਾਵਨੀ ਦੇ ਕੇ ਛੱਡਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਮੌਕੇ ਗੱਲਬਾਤ ਕਰਦਿਆਂ ਟਰੈਫਿਕ ਇੰਚਾਰਜ ਮਨਜੀਤ ਸਿੰਘ ਨੇ ਮਾਪਿਆਂ ਨੂੰ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾਂ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਟਰੈਫਿਕ ਪੁਲਸ ਨੇ ਦਰਜਨ ਦੇ ਕਰੀਬ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਅਤੇ ਕੁਝ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਉਨ੍ਹਾਂ ਨਾਲ ਏ. ਐੱਸ. ਆਈ ਰਣਧੀਰ ਸਿੰਘ ਧੀਰਾ,ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਕਰਮਚਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e