ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ
Saturday, Mar 30, 2024 - 11:28 AM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੀ ਅਗਵਾਈ ਹੇਠ ਪੁਲਸ ਵੱਲੋਂ ਬਰਨਾਲਾ ਸ਼ਹਿਰ ’ਚ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਗਈ। ਚੈਕਿੰਗ ਮੁਹਿੰਮ ਦੀ ਸ਼ੁਰੂਆਤ ਸ਼ਹਿਰ ਦੇ ਕਚਿਹਰੀ ਚੌਕ ਤੋਂ ਕੀਤੀ ਗਈ।
ਇਸ ਤੋਂ ਬਾਅਦ ਸ਼ਹਿਰ ’ਚ ਹੋਰ ਵੱਖ-ਵੱਖ ਪੁਆਇੰਟਾਂ ’ਤੇ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਇੱਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਸ ਵੀ ਵਿਅਕਤੀ ਪਾਸੋਂ ਨਾਜਾਇਜ਼ ਸ਼ਰਾਬ ਮਿਲੀ, ਉਸ ਦੇ ਖਿਲਾਫ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੋਲ ਸਪਿਰਟ ਵੀ ਨਾ ਰੱਖਣ, ਕਿਉਂਕਿ ਜੇਕਰ ਕਿਸੇ ਵਿਅਕਤੀ ਨੇ ਕਿਸੇ ਮਕਸਦ ਲਈ ਸਪਿਰਟ ਨੂੰ ਸਟੋਰ ਕਰ ਕੇ ਰੱਖਿਆ ਹੈ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਵੇਗੀ।