ਭੁਲੱਥ ਪੁਲਸ ਨੇ ਚਲਾਈ ਚੈਕਿੰਗ ਮੁਹਿੰਮ, ਅਨੇਕਾਂ ਵਾਹਨਾਂ ਦੇ ਕੱਟੇ ਚਲਾਨ

07/02/2017 2:26:47 PM

ਭੁਲੱਥ(ਰਜਿੰਦਰ)— ਭੁਲੱਥ ਪੁਲਸ ਨੇ ਵਾਹਨ ਆਪਰੇਸ਼ਨ ਤਹਿਤ ਸ਼ਨੀਵਾਰ ਨੂੰ ਇਲਾਕੇ 'ਚ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ। ਜਿਸ ਦੌਰਾਨ ਐੱਸ. ਐੱਚ. ਓ. ਭੁਲੱਥ ਇੰਸਪੈਕਟਰ ਅਮਰਨਾਥ ਨੇ ਏ. ਐੱਸ. ਆਈ. ਬਲਜਿੰਦਰ ਸਿੰਘ ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਨਾਲ ਸ਼ਹਿਰ ਦੇ ਵੇਈਂ ਪੁਲ ਸਮੇਤ ਅਨੇਕਾਂ ਥਾਵਾਂ 'ਤੇ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਚੈਕਿੰਗ ਕੀਤੀ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਅਮਰਨਾਥ ਨੇ ਦੱਸਿਆ ਕਿ ਇਹ ਚੈਕਿੰਗ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਸ਼ਨੀਵਾਰ ਦੀ ਚੈਕਿੰਗ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਚੋਰੀ ਦੇ ਵਾਹਨਾਂ ਨੂੰ ਟ੍ਰੇਸ ਕਰਨ ਦੇ ਮਕਸਦ ਨਾਲ ਵਾਹਨ ਸਾਫਟਵੇਅਰ ਦੀ ਵਰਤੋਂ ਕਰਦਿਆਂ ਵਾਹਨਾਂ 'ਤੇ ਲੱਗੇ ਨੰਬਰ ਚੈਕ ਕੀਤੇ ਗਏ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਅਤੇ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ।


Related News