ਪੰਜਾਬ ਵਿਧਾਨ ਸਭਾ 'ਚ 'ਵੈਂਕਈਆ ਨਾਇਡੂ' ਨੇ ਕੀਤੀ ਗੁਰੂ ਜੀ ਦੀ ਵਡਿਆਈ, ਜਾਣੋ ਕੀ ਬੋਲੇ
Wednesday, Nov 06, 2019 - 11:49 AM (IST)
ਚੰਡੀਗੜ੍ਹ (ਵਰੁਣ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਰਹੇ। ਉਨ੍ਹਾਂ ਨੇ ਆਪਣਾ ਭਾਸ਼ਣ ਪੰਜਾਬੀ ਭਾਸ਼ਾ 'ਚ ਸ਼ੁਰੂ ਕੀਤਾ ਅਤੇ ਗੁਰੂ ਨਾਨਕ ਸਾਹਿਬ ਦੀ ਵਡਿਆਈ ਕੀਤੀ। ਵੈਂਕਈਆ ਨਾਇਡੂ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਲਿੰਗ ਗੈਰ ਬਰਾਬਰਤਾ ਦਾ ਵਿਰੋਧ ਕੀਤਾ ਹੈ ਅਤੇ ਸਾਰੇ ਬ੍ਰਹਿਮੰਡ ਨੂੰ ਇਕ ਪਰਿਵਾਰ ਦੀ ਤਰ੍ਹਾਂ ਦੱਸਿਆ ਹੈ
। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਪਰਮਾਤਮਾ ਸਿਰਫ ਇਕ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਨਾਮ ਜੱਪੋ, ਕਿਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ ਹੈ। ਵੈਂਕਈਆ ਨਾਇਡੂ ਨੇ ਕਿਹਾ ਕਿ ਗੁਰੂ ਸਾਹਿਬ ਨੇ ਗ੍ਰਹਿਸਥ ਜੀਵਨ 'ਚ ਰਹਿੰਦਿਆਂ ਨਾਮ ਜੱਪਣ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਸੋਚ ਸਮੇਂ ਤੋਂ ਬਹੁਤ ਅੱਗੇ ਸੀ ਅਤੇ ਅੱਜ ਵੀ ਸਮਾਜ ਨੂੰ ਗੁਰੂ ਨਾਨਕ ਸਾਹਿਬ ਵਰਗੇ ਅਧਿਆਤਮਕ ਗੁਰੂ ਦੀ ਲੋੜ ਹੈ।