ਲੁਧਿਆਣਾ ਸਿਵਲ ਹਸਪਤਾਲ ਨੂੰ ਮਿਲੀ ਵੈਂਟੀਲੇਟਰ ਨਾਲ ਲੈਸ ਐਂਬੂਲੈਂਸ
Thursday, Jul 23, 2020 - 12:57 PM (IST)
ਲੁਧਿਆਣਾ (ਰਾਜ) : ਅਮਰਜੈਂਸੀ ’ਚ ਮਰੀਜ਼ਾਂ ਨੂੰ ਲਿਆਉਣ ਅਤੇ ਲਿਜਾਣ 'ਚ ਹੁਣ ਕੋਈ ਪਰੇਸ਼ਾਨੀ ਨਹੀਂ ਹੋਵੇਗੀ ਕਿਉਂਕਿ ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਨਾਲ ਲੈਸ ਐਂਬੂਲੈਂਸ ਮਿਲ ਗਈ ਹੈ। ਬੁੱਧਵਾਰ ਨੂੰ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਐਂਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ, ਜਿਸ ਤੋਂ ਬਾਅਦ ਦੇਰ ਰਾਤ ਐਂਬੂਲੈਂਸ ਲੁਧਿਆਣਾ ਦੇ ਸਿਵਲ ਹਸਪਤਾਲ ਪੁੱਜੀ। ਅਸਲ 'ਚ ਅਮਰਜੈਂਸੀ ’ਚ ਮਰੀਜ਼ਾਂ ਨੂੰ ਲਿਆਉਣ ਅਤੇ ਲਿਜਾਣ 'ਚ ਪਹਿਲਾਂ ਕਾਫੀ ਮੁਸ਼ਕਲ ਹੁੰਦੀ ਸੀ।
ਸਿਵਲ ਹਸਪਤਾਲ ’ਚ ਵੈਂਟੀਲੇਟਰ ਨਾ ਹੋਣ ਕਾਰਨ ਮਰੀਜ਼ ਨੂੰ ਐਂਬੂਲੈਂਸ 'ਚ ਸੀ. ਐੱਮ. ਸੀ. ਹਸਪਤਾਲ ਭੇਜਿਆ ਜਾਂਦਾ ਸੀ। ਕਦੇ ਕਦਾਈਂ ਮਰੀਜ਼ ਦੀ ਰਸਤੇ ’ਚ ਮੌਤ ਵੀ ਹੋ ਜਾਂਦੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਵੈਂਟੀਲੇਟਰ ਲੈਸ ਐਂਬੂਲੈਂਸਾਂ ਪੰਜਾਬ ਸਰਕਾਰ ਨੇ ਲੁਧਿਆਣਾ ਸਮੇਤ ਹੋਰਨਾਂ 5 ਜ਼ਿਲ੍ਹਿਆਂ ਨੂੰ ਵੀ ਦਿੱਤੀਆਂ ਹਨ।