ਵੈਂਟੀਲੇਟਰ ਸਰਕਾਰੀ ਪਰ ਪੈਸਾ ਕਮਾ ਰਹੇ ਨੇ ਪ੍ਰਾਈਵੇਟ ਹਸਪਤਾਲ, ਸਾਬਕਾ ਵਿਧਾਇਕ ਨੇ ਘੇਰੀ ਕੈਪਟਨ ਸਰਕਾਰ

05/06/2021 4:58:15 PM

ਬਠਿੰਡਾ (ਵਰਮਾ): ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਸਰਕਾਰੀ ਵੈਂਟੀਲੇਟਰ ਸਿਹਤ ਵਿਭਾਗ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦੇ ਹੋਏ ਵੱਡੇ ਖ਼ੁਲਾਸੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ਵਪਾਰ ਵਿੰਗ ਨੇ ਕੈਪਟਨ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਦੋਸ਼ ਲਾਏ ਹਨ।ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਥਿਤੀ ਸਪੱਸ਼ਟ ਕਰਨ ਕਿ 1 ਵੈਂਟੀਲੇਟਰ ਦਾ ਕਿੰਨੇ ਵਿਚ ਸੌਦਾ ਹੋਇਆ ਹੈ,ਜਦੋਂ ਕਿ ਪੰਜਾਬ ਦੇ ਲੋਕ ਤਾਂ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਮਹਾਮਾਰੀ ਕਰ ਕੇ ਮਰ ਰਹੇ ਹਨ।

ਇਹ ਵੀ ਪੜ੍ਹੋ:   ਫਗਵਾੜਾ 'ਚ ਐੱਸ.ਐੱਚ.ਓ. ਦੀ ਗੁੰਡਾਗਰਦੀ 'ਤੇ ਆਈ.ਜੀ. ਕਸਤੋਬ ਸ਼ਰਮਾ ਦਾ ਵੱਡਾ ਬਿਆਨ

ਕੈਪਟਨ ਸਰਕਾਰ ਨੇ ਸ਼ਰਮਿੰਦਗੀ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ
ਸਾਬਕਾ ਵਿਧਾਇਕ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਸ਼ਰਮਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ ਜੋ ਕੋਰੋਨਾ ਮਹਾਮਾਰੀ ਦੇ ਕਾਲੇ ਦੌਰ ਵਿਚ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਲਈ ਵੈਂਟੀਲੇਟਰ, ਤਿੰਨ ਲੈਵਲ ਬੈੱਡ ਅਤੇ ਆਕਸੀਜਨ ਮੁਹੱਈਆ ਕਰਵਾਉਣ ਦੀ ਬਜਾਏ ਵਪਾਰ ਕਰ ਰਹੀ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਨਾਲ ਸੌਦੇਬਾਜ਼ੀ ਕਰਕੇ ਪੈਸਾ ਕਮਾ ਰਹੀ ਹੈ। ਇਸ ਵਿਚ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਵੀ ਸਿੱਧੇ ਤੌਰ ’ਤੇ ਸ਼ਾਮਲ ਹਨ।

ਇਹ ਵੀ ਪੜ੍ਹੋ:   ਆਕਸੀਜਨ ਪਲਾਂਟ ਲਗਵਾਉਣ ਲਈ ਡਾ. ਓਬਰਾਏ ਨੇ ਵਧਾਇਆ ਮਦਦ ਦਾ ਹੱਥ, ਕੈਪਟਨ ਨੂੰ ਕੀਤੀ ਇਹ ਅਪੀਲ

ਘਪਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ
ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਘਪਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਖੁਲਾਸਾ ਕੀਤਾ ਵਿਧਾਇਕ ਅਤੇ ਮੰਤਰੀ ਵੀ ਸਿੱਧੇ ਤੌਰ ’ਤੇ ਸ਼ਾਮਲ ਹਨ ਜੋ ਪ੍ਰਾਈਵੇਟ ਹਸਪਤਾਲਾਂ ਨਾਲ ਮਿਲ ਕੇ ਪੈਸਾ ਕਮਾ ਰਹੇ ਹਨ ਜਦੋਂ ਕਿ ਉਨ੍ਹਾਂ ਦੀ ਡਿਊਟੀ ਬਣਦੀ ਸੀ ਇਸ ਕੋਰੋਨਾ ਮਹਾਮਾਰੀ ਦੇ ਕਾਲੇ ਦੌਰ ਵਿਚ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਂਦੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿਚ ਵੀ 29 ਸਰਕਾਰੀ ਵੈਂਟੀਲੇਟਰ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ ਹਨ, ਜਿਸ ਦੀ ਪੁਸ਼ਟੀ ਸਿਵਲ ਸਰਜਨ ਤੇਜਵੰਤ ਸਿੰਘ ਬਠਿੰਡਾ ਵੱਲੋਂ ਵੀ ਕੀਤੀ ਗਈ ਹੈ।ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖ਼ਰ ਸਰਕਾਰੀ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਕਿਉਂ ਦਿੱਤੇ ਗਏ ਹਨ,ਜਦੋਂ ਕਿ ਇਹ ਸਰਕਾਰੀ ਵੈਂਟੀਲੇਟਰ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਮਹਾਮਾਰੀ ਨਾਲ ਮਰ ਰਹੇ ਲੋਕਾਂ ਲਈ ਵਰਦਾਨ ਸਿੱਧ ਹੋਣੇ ਸਨ। ਇਹ ਸਰਕਾਰੀ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦਾ ਸਰਕਾਰੀ ਫਰਮਾਨ ਕਿਸ ਨੇ ਜਾਰੀ ਕੀਤਾ?

ਇਹ ਵੀ ਪੜ੍ਹੋ:   ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ

ਉਨ੍ਹਾਂ ਦੋਸ਼ ਲਾਏ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਇਕ ਦਿਨ ਪਹਿਲਾਂ ਕਾਂਗਰਸੀ ਵਰਕਰਾਂ ਨਾਲ ਹੋਈ ਮੀਟਿੰਗ ਦੀ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿਚ ਉਹ ਸਾਫ਼ ਕਹਿ ਰਹੇ ਹਨ ਕਿ ਜੇਕਰ ਕਿਸੇ ਕੋਰੋਨਾ ਪੀੜਤ ਮਰੀਜ਼ ਨੂੰ ਵੈਂਟੀਲੇਟਰ ਬੈੱਡ ਜਾਂ ਆਕਸੀਜਨ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ, ਜਿਸ ਨੂੰ ਅਸੀਂ ਹਰ ਸਹੂਲਤ ਮੁਹੱਈਆ ਕਰਵਾਵਾਂਗੇ।ਸਾਬਕਾ ਵਿਧਾਇਕ ਨੇ ਦੋਸ਼ ਲਾਏ ਕਿ ਖ਼ਜ਼ਾਨਾ ਮੰਤਰੀ ਦਾ ਇਹ ਬਿਆਨ ਕੀ ਸਾਬਤ ਕਰਨਾ ਚਾਹੁੰਦਾ ਹੈ ਜਦੋਂ ਕਿ ਖ਼ਜ਼ਾਨਾ ਮੰਤਰੀ ਸਾਹਿਬ ਨੂੰ ਚਾਹੀਦਾ ਸੀ ਕਿ ਉਹ ਸਰਕਾਰੀ ਵੈਂਟੀਲੇਟਰ ਆਕਸੀਜਨ ਅਤੇ ਥ੍ਰੀ ਲੈਵਲ ਦੇ ਬੈੱਡ ਸਰਕਾਰੀ ਹਸਪਤਾਲ ਵਿਚ ਮੁਹੱਈਆ ਕਰਵਾਉਂਦੇ ਜਿੱਥੇ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਪਰ ਖ਼ਜ਼ਾਨਾ ਮੰਤਰੀ ਦਾ ਬਿਆਨ ਵੱਡੇ ਘਪਲੇ ਦੀ ਗਵਾਹੀ ਭਰਦਾ ਹੈ, ਜਿਸ ਦੀ ਜਾਂਚ ਹੋਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ: ਬਠਿੰਡਾ: ਪ੍ਰੇਮ ਸਬੰਧਾਂ ਦਾ ਖ਼ੌਫਨਾਕ ਅੰਤ, ਪ੍ਰੇਮਿਕਾ ਦੇ ਛੱਡਣ ’ਤੇ ਪ੍ਰੇਮੀ ਨੇ ਲਾਇਆ ਮੌਤ ਨੂੰ ਗਲ

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਲਈ ਆਏ 29 ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ ਦਿੱਤੇ ਗਏ ਹਨ, ਜਿਸ ਦਾ ਸਪੱਸ਼ਟੀਕਰਨ ਸਿਵਲ ਸਰਜਨ ਤੇਜਵੰਤ ਸਿੰਘ ਵੱਲੋਂ ਵੀ ਦਿੱਤਾ ਗਿਆ ਹੈ ਤੇ ਤਰਕ ਦਿੱਤਾ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਮਿਲ ਕੇ ਕੰਮ ਕਰ ਰਹੇ ਹਨ।ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖਰ ਸਰਕਾਰੀ ਵੈਂਟੀਲੇਟਰ ਪ੍ਰਾੲੀਵੇਟ ਹਸਪਤਾਲਾਂ ਨੂੰ ਕਿਉਂ ਦਿੱਤੇ ਗਏ ਹਨ।ਕੀ ਪ੍ਰਾਈਵੇਟ ਹਸਪਤਾਲ ਇਸ ਦੌਰ ਵਿਚ ਮੁਫ਼ਤ ਇਲਾਜ ਕਰਨਗੇ ਜਾਂ ਸਰਕਾਰ ਦੇ ਵੈਂਟੀਲੇਟਰਾਂ ’ਤੇ ਖੁਦ ਕਮਾਈ ਕਰ ਰਹੇ ਹਨ। ਇਸ ਖੁਲਾਸੇ ਨੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਦਿੱਤਾ ਹੈ।

ਇਹ ਵੀ ਪੜ੍ਹੋ:  ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 20 ਲੋਕਾਂ ਦੀ ਮੌਤ, 800 ਤੋਂ ਵਧੇਰੇ ਦੀ ਰਿਪੋਰਟ ਪਾਜ਼ੇਟਿਵ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna