ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ ਚਾਹੁੰਦੇ ਨੇ ਬਦਲਾਅ

Monday, Oct 26, 2026 - 12:35 PM (IST)

ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ ਚਾਹੁੰਦੇ ਨੇ ਬਦਲਾਅ

ਚੰਡੀਗੜ੍ਹ (ਅੰਕੁਰ ਤਾਂਗੜੀ) : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਦੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਵੇਣੂਗੋਪਾਲ ਸਾਰੇ ਕਾਂਗਰਸੀ ਆਗੂਆਂ ਨਾਲ ਇੱਕੋ ਕਾਰ 'ਚ ਬੈਠ ਕੇ ਕਾਂਗਰਸ ਭਵਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਚੰਨੀ ਵੀ ਮੌਜੂਦ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਕੇ. ਸੀ. ਵੇਣੂਗੋਪਾਲ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਾਵਨ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੀਆਂ ਤਰੱਕੀਆਂ ਅਤੇ ਪੈਨਸ਼ਨਾਂ ਰੁਕੀਆਂ! ਮਿਲ ਸਕਦੀ ਹੈ ਰਾਹਤ, ਪੜ੍ਹੋ ਪੂਰਾ ਮਾਮਲਾ

ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਜੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੀ, ਸਹਿ-ਇੰਚਾਰਜ  ਸੂਰਜ ਸਿੰਘ ਠਾਕੁਰ, ਰਵਿੰਦਰ ਦਲਵੀ ਤੇ ਹਿਨਾ ਕਾਬਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News