ਵੇਰਕਾ ਦੁੱਧ ਦੀਆਂ ਕੀਮਤਾਂ ''ਚ ਦੋ ਰੁਪਏ ਵਾਧਾ

Wednesday, Jun 12, 2019 - 06:49 PM (IST)

ਵੇਰਕਾ ਦੁੱਧ ਦੀਆਂ ਕੀਮਤਾਂ ''ਚ ਦੋ ਰੁਪਏ ਵਾਧਾ

ਚੰਡੀਗੜ੍ਹ (ਰਮਨਜੀਤ) : ਪੰਜਾਬ ਮਿਲਕਫੈੱਡ ਵਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਖਰੀਦੇ ਜਾਂਦੇ ਦੁੱਧ ਦੀਆਂ ਕੀਮਤਾਂ 'ਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ। ਇਹ ਵਾਧਾ 11 ਜੂਨ ਤੋਂ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨੀਂ ਇਥੇ ਮਿਲਕਫੈੱਡ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। 

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸ਼ੂ ਖੁਰਾਕ ਅਤੇ ਚਾਰੇ ਦੀਆਂ ਕੀਮਤਾਂ 'ਚ ਵਾਧਾ ਹੋਣਾ ਹੈ, ਜਿਸ ਕਰ ਕੇ ਦੁੱਧ ਉਤਪਾਦਕਾਂ ਦੇ ਵਧੇ ਖਰਚੇ ਕਾਰਨ ਉਨ੍ਹਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਵਲੋਂ ਪਹਿਲਾਂ ਵੀ 21 ਅਪ੍ਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਰੇਟ ਵਧਾਏ ਗਏ ਸਨ। ਮੀਟਿੰਗ ਵਿਚ ਮਿਲਕਫੈੱਡ ਦੇ ਪ੍ਰਬੰਧ ਨਿਰਦੇਸ਼ਕ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕਾਂ ਨੂੰ ਸਹੀ ਕੀਮਤ 'ਤੇ ਦੁੱਭ ਮੁਹੱਈਆ ਕਰਵਾਉਂਦਾ ਹੈ।


author

Gurminder Singh

Content Editor

Related News