ਜਾਣੋ ''ਵੇਰਕਾ ਮਿਲਕ ਪਲਾਂਟ'' ''ਚ ਸਰੀਰਕ ਸ਼ੋਸ਼ਣ ਦੀਆਂ ਖਬਰਾਂ ਦਾ ਅਸਲ ਸੱਚ

12/26/2019 11:16:02 AM

ਮੋਹਾਲੀ (ਰਾਣਾ) : ਵੇਰਕਾ ਮਿਲਕ ਪਲਾਂਟ 'ਚ ਸਰੀਰਕ ਸ਼ੋਸ਼ਣ ਹੋ ਰਿਹਾ ਹੈ ਜਾਂ ਨਹੀਂ, ਇਸ ਨੂੰ ਲੈ ਕੇ ਚਰਚਾਵਾਂ ਦਾ ਮਾਹੌਲ ਗਰਮ ਹੈ। ਇਸ ਦੇ ਚੱਲਦਿਆਂ ਸਾਂਝੀ ਐਕਸ਼ਨ ਕਮੇਟੀ ਮਿਲਕ ਪਲਾਂਟ ਵਰਕਰ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਬਿਆਨ ਜਾਰੀ ਕਰਕੇ ਵੇਰਕਾ ਮਿਲਕ ਪਲਾਂਟ 'ਚ ਮਹਿਲਾ ਮੁਲਾਜ਼ਮਾਂ ਨਾਲ ਸਰੀਰਕ ਸ਼ੋਸ਼ਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਨਕਾਰਿਆ ਹੈ ਅਤੇ ਕਿਹਾ ਹੈ ਕਿ ਕੁਝ ਲੋਕ ਵੇਰਕਾ ਪਲਾਂਟ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਯੂਨੀਅਨ ਦੇ ਪ੍ਰਧਾਨ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਸ ਦੇ ਪਿੱਛੇ ਇਕ ਵੱਡੀ ਸਾਜਿਸ਼ ਹੈ ਅਤੇ ਇਸ 'ਚ ਕਿਸੇ ਆਮ ਆਦਮੀ ਦਾ ਹੱਥ ਨਹੀਂ, ਸਗੋਂ ਕਿਸੇ ਸਿਆਸੀ ਨੇਤਾ ਦਾ ਹੱਥ ਹੋ ਸਕਦਾ ਹੈ, ਜਿਸ ਦਾ ਪਤਾ ਲਉਣ ਲਈ ਉਹ ਕੋਸ਼ਿਸ਼ ਕਰ ਰਹੇ ਹਨ ਅਤੇ ਜਲਦੀ ਹੀ ਇਸ ਦਾ ਖੁਲਾਸਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੰਗਠਨ ਵਲੋਂ ਪਲਾਂਟ 'ਚ ਕੰਮ ਕਰ ਰਹੀਆਂ ਸਾਰੀਆਂ ਮਹਿਲਾ ਮੁਲਾਜ਼ਮਾਂ ਨੂੰ ਨਿਜੀ ਤੌਰ 'ਤੇ ਉਹ ਮਿਲ ਕੇ ਆਏ ਹਨ। ਨਾਲ ਹੀ ਸਾਰੀਆਂ ਮਹਿਲਾ ਮੁਲਾਜ਼ਮਾਂ ਨਾਲ ਵੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਗੱਲ ਕੀਤੀ ਗਈ ਪਰ ਉਨ੍ਹਾਂ 'ਚੋਂ ਕਿਸੇ ਇਕ ਮਹਿਲਾ ਮੁਲਾਜ਼ਮ ਨੇ ਵੀ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Babita

This news is Content Editor Babita