ਲੈਂਗਿੰਕ ਸਮਾਨਤਾ 'ਤੇ UN ਦੀ ਵੀਡੀਓ 'ਚ ਸ਼ਾਮਲ ਕੀਤਾ ਗਿਆ 'ਗੁਰੂ ਗ੍ਰੰਥ ਸਾਹਿਬ' ਦਾ ਸ਼ਲੋਕ (ਵੀਡੀਓ)

Friday, Apr 02, 2021 - 03:36 AM (IST)

ਜਿਨੇਵਾ - ਮਨੁੱਖੀ ਅਧਿਕਾਰਾਂ 'ਤੇ ਸੰਯੁਕਤ ਰਾਸ਼ਟਰ (ਯੂ. ਐੱਨ.) ਦਫਤਰ ਵੱਲੋਂ ਲੈਂਗਿੰਕ ਸਮਾਨਤਾ 'ਤੇ ਇਕ ਛੋਟੀ ਵੀਡੀਓ ਜਾਰੀ ਕੀਤੀ ਗਈ ਹੈ। ਇਸ ਵੀਡੀਓ ਵਿਚ ਮਸ਼ਹੂਰ ਵਿਦਵਾਨ ਅਤੇ ਮਨੁੱਖੀ ਅਧਿਕਾਰਵਾਦੀ ਡਾਕਟਰ ਅਖਤਿਆਰ ਚੀਮਾ ਵੱਲੋਂ ਪੜ੍ਹਿਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਇਕ ਸ਼ਲੋਕ ਵੀ ਹੈ। ਇਸ ਵੀਡੀਓ ਵਿਚ ਕਿਹਾ ਗਿਆ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਮਹਿਲਾਵਾਂ ਦੀ ਬਰਾਬਰੀ ਲਈ ਜ਼ੋਰਦਾਰ ਆਵਾਜ਼ ਉਠਾਈ।

ਇਹ ਵੀ ਪੜੋ UAE 'ਚ ਲੋਕਾਂ ਨੂੰ ਹੁਣ ਤੋਂ 'April Fool' ਬਣਾਉਣਾ ਪੈ ਸਕਦੈ ਮਹਿੰਗਾ, ਇਸ ਸਜ਼ਾ ਦਾ ਕੀਤੇ ਐਲਾਨ

ਵੀਡੀਓ 30 ਮਾਰਚ, 2021 ਨੂੰ ਸੰਯੁਕਤ ਰਾਸ਼ਟਰ ਦੇ ਇਕ ਸੰਮੇਲਨ ਵਿਚ ਲਾਂਚ ਕੀਤੀ ਗਈ ਸੀ। ਸੰਮੇਲਨ ਵਿਚ ਸ਼ਾਮਲ ਮਨੁੱਖੀ ਅਧਿਕਾਰ ਲਈ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਮਿਸ਼ੇਲ ਬਾਚੇਲੇਟ ਅਤੇ ਯੂ. ਐੱਨ. ਦੇ ਵੱਖ-ਵੱਖ ਸੰਗਠਨਾਂ ਅਤੇ ਨਾਗਰਿਕ ਸਮਾਜ ਸੰਗਠਨਾਂ ਨੇ ਸੁਣਿਆ।

ਇਹ ਵੀ ਪੜੋ 'ਵੈਕਸੀਨ ਪਾਸਪੋਰਟ' ਲਾਂਚ ਕਰਨ 'ਚ ਅਮਰੀਕਾ ਦੇ ਇਸ ਸੂਬੇ ਨੇ ਮਾਰੀ ਬਾਜ਼ੀ, ਮਿਲਣਗੇ ਇਹ ਫਾਇਦੇ

ਸੰਮੇਲਨ ਵਿਚ ਬੋਲਦੇ ਹੋਏ ਚੀਮਾ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦਾ ਸੰਦੇਸ਼ ਇਕ ਸਰਵ ਵਿਆਪੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵੇਲੇ ਮਹਿਲਾਵਾਂ ਦੀ ਹਾਲਾਤ ਬਹੁਤ ਹੀ ਨਿਰਾਸ਼ਾ ਭਰੀ ਸੀ ਕਿਉਂਕਿ ਇਕ ਜਾਤੀ ਵਿਸ਼ੇਸ਼ ਵਿਵਸਥਾ ਅਧੀਨ ਮਹਿਲਾਵਾਂ ਨੂੰ ਜ਼ਿੰਦਗੀ ਵਿਚ ਸਭ ਤੋਂ ਹੇਠਲਾਂ ਦਰਜਾ ਦਿੱਤਾ ਜਾਂਦਾ ਸੀ ਪਰ ਗੁਰੂ ਨਾਨਕ ਜੀ ਨੇ ਮਹਿਲਾਵਾਂ ਦੀ ਬਰਾਬਰੀ ਲਈ ਜ਼ੋਰਦਾਰ ਆਵਾਜ਼ ਉਠਾਈ।

ਇਹ ਵੀ ਪੜੋ ਚੀਨੀ ਵਿਅਕਤੀ ਨੇ 900 ਡਿਗਰੀ Temp. 'ਤੇ ਤਪਣ ਵਾਲੀ ਭੱਠੀ 'ਚ ਮਾਰੀ ਛਾਲ, ਹੋਇਆ ਧਮਾਕਾ

ਇਕ ਅਧਿਕਾਰਕ ਬਿਆਨ ਮੁਤਾਬਕ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਧਿਕਾਰ ਦਾ ਐਲਾਨ ਲਈ ਸੰਯੁਕਤ ਰਾਸ਼ਟਰ ਦੇ ਵਿਸ਼ਵਾਸ ਵਿਚ ਸ਼ਾਮਲ ਗੁਰੂ ਗ੍ਰੰਥ ਸਾਹਿਬ ਦੇ 3 ਸ਼ਲੋਕ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ ਅਤੇ ਸੰਯੁਕਤ ਰਾਸ਼ਟਰ ਦੇ ਇਕ ਅਧਿਕਾਰਕ ਵੀਡੀਓ ਵਿਚ ਮਹਿਲਾ ਅਧਿਕਾਰਾਂ ਸਬੰਧੀ ਸ਼ਲੋਕ ਪੜ੍ਹਣ ਲਈ ਵੀ ਸਨਮਾਨਿਤ ਕੀਤਾ ਗਿਆ।

ਇਹ ਵੀ ਪੜੋ ਚੀਨ ਨੇ ਬਣਾਇਆ 'ਪਣਡੁੱਬੀਆਂ ਦਾ ਦੇਵਤਾ', ਇਨ੍ਹਾਂ ਮਿਜ਼ਾਈਲਾਂ ਨਾਲ ਦੁਨੀਆ 'ਚ ਮਚਾ ਸਕਦੈ ਤਬਾਹੀ


Khushdeep Jassi

Content Editor

Related News