ਅੱਧੀ ਰਾਤੀਂ ਪੰਜਾਬ ''ਚ ਹੋ ਗਈ ਵੱਡੀ ਵਾਰਦਾਤ ; ਗੋਲ਼ੀ ਲੱਗਣ ਕਾਰਨ ''ਆਪ'' ਵਿਧਾਇਕ ਦੀ ਹੋ ਗਈ ਮੌਤ
Saturday, Jan 11, 2025 - 02:09 AM (IST)
ਲੁਧਿਆਣਾ (ਗੌਤਮ) : ਅੱਧੀ ਰਾਤੀਂ ਪੰਜਾਬ 'ਚ ਇਕ ਵੱਡੀ ਵਾਰਦਾਤ ਹੋ ਗਈ ਹੈ, ਜਿੱਥੋਂ ਦੇ ਲੁਧਿਆਣਾ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ। ਮੌਕੇ ’ਤੇ ਮੌਜੂਦ ਪਰਿਵਾਰਕ ਮੈਂਬਰ ਅਤੇ ਗੰਨਮੈਨ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਲੈ ਗਏ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ ਗੋਲ਼ੀ ਵਿਧਾਇਕ ਗੋਗੀ ਦੇ ਸਿਰ ’ਚ ਲੱਗੀ ਸੀ। ਗੋਲੀ ਚੱਲਣ ਦੀ ਆਵਾਜ਼ ਸੁਣਦੇ ਹੀ ਘਰ ’ਚ ਹਫੜਾ-ਦਫੜੀ ਮੱਚ ਗਈ। ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਕਮਰੇ ’ਚ ਜਾ ਕੇ ਦੇਖਿਆ ਤਾਂ ਉਹ ਲਹੂ-ਲੁਹਾਨ ਹੋਏ ਪਏ ਸੀ।
ਇਹ ਵੀ ਪੜ੍ਹੋ- ਰੋਜ਼ੀ-ਰੋਟੀ ਕਮਾਉਣ ਘਰੋਂ ਨਿਕਲੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ ; ਧੜ ਤੋਂ ਵੱਖ ਹੋ ਗਿਆ ਸਿਰ
ਹਾਲਾਂਕਿ ਗੋਲ਼ੀ ਚੱਲਣ ਦੇ ਕਾਰਨਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਉਹ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਹੇ ਸੀ ਤਾਂ ਗੋਲ਼ੀ ਚੱਲ ਗਈ। ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ, ‘ਆਪ’ ਵਿਧਾਇਕ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e