ਮੋਹਾਲੀ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 22 ਅਪ੍ਰੈਲ ਨੂੰ ਹੋ ਸਕਦੀ ਹੈ ਪਰੇਸ਼ਾਨੀ

Saturday, Apr 20, 2024 - 02:16 PM (IST)

ਮੋਹਾਲੀ (ਨਿਆਮੀਆਂ) : ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਲੋਕਾਂ ਨੂੰ 22 ਅਪ੍ਰੈਲ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਾਟਰ ਸਪਲਾਈ ਸਕੀਮ ਫੇਜ਼-1 ਤੋਂ 4 ਕਜੌਲੀ ਵਾਟਰ ਵਰਕਸ 'ਚ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਗਰਿੱਡ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਕਰਕੇ ਕਜੌਲੀ ਵਿਖੇ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਦੇ ਚੱਲਦਿਆਂ ਇੱਥੋਂ ਦੀਆਂ ਮੋਟਰਾਂ ਨਾ ਚੱਲਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦੀ ਜੇਲ੍ਹ 'ਚ ਵੱਡੀ ਘਟਨਾ, ਕੈਦੀਆਂ ਵਿਚਾਲੇ ਹੋਈ ਖੂਨੀ ਝੜਪ ਦੌਰਾਨ 2 ਲੋਕਾਂ ਦੀ ਮੌਤ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਵਾਟਰ ਸਪਲਾਈ ਵਲੋਂ ਕਜੌਲੀ ਸਕੀਮ ਫੇਜ਼-1 ਅਤੇ 4, ਕਜੌਲੀ ਦੀ ਪਾਣੀ ਦੀ ਸਪਲਾਈ ਦੀ 22 ਅਪ੍ਰੈਲ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦੀ ਲਈ ਗਈ ਹੈ। ਇਸ ਲਈ ਮੋਹਾਲੀ ਸ਼ਹਿਰ ਵਿਚ ਫੇਜ਼-1 ਤੋਂ 7, ਸੈਕਟਰ-70, 71, ਪਿੰਡ ਮਟੌਰ, ਸ਼ਾਹੀ ਮਾਜਰਾ, ਫੇਜ਼-9, 10, 11 ਤੇ ਇੰਡਸਟ੍ਰੀਅਲ ਗਰੋਥ ਫੇਜ਼-1 ਤੋਂ 5 ਮੋਹਾਲੀ ਵਿਖੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟਿਆਂ ਲਈ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ

ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਨੂੰ ਸਵੇਰੇ ਪਾਣੀ ਦੀ ਸਪਲਾਈ ਆਮ ਵਾਂਗ ਹੋਵੇਗੀ, ਦੁਪਹਿਰੇ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਘੱਟ ਪ੍ਰੈਸ਼ਰ ਨਾਲ ਹੋਵੇਗ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿਚ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News