ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਬਦਲ ਗਈ EXAM ਦਾ ਤਾਰੀਖ਼

Friday, Jan 09, 2026 - 09:50 AM (IST)

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਬਦਲ ਗਈ EXAM ਦਾ ਤਾਰੀਖ਼

ਮੋਹਾਲੀ (ਰਣਬੀਰ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਨਾਲ ਸਬੰਧਿਤ ਡੇਟਸ਼ੀਟ 30 ਦਸੰਬਰ ਨੂੰ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਅੱਜ ਰਹੇਗਾ ਬੰਦ! ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ

ਇਸ ਡੇਟਸ਼ੀਟ ਦੇ ਮੁਤਾਬਕ ਕੈਮਿਸਟਰੀ ਦਾ ਪੇਪਰ 4 ਅਪ੍ਰੈਲ 2026 ਨੂੰ ਕਰਵਾਇਆ ਜਾਣਾ ਸੀ। ਹੁਣ ਪ੍ਰਬੰਧਕੀ ਕਾਰਨਾਂ ਕਰਕੇ ਹੁਣ ਕੈਮਿਸਟਰੀ ਦਾ ਪੇਪਰ 20 ਮਾਰਚ 2026 ਨੂੰ ਪਹਿਲਾਂ ਜਾਰੀ ਨਿਰਧਾਰਿਤ ਸਮੇਂ ਅਨੁਸਾਰ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ-ਮਜ਼ਦੂਰ ਮੋਰਚੇ ਵਲੋਂ ਵੱਡੇ ਅੰਦੋਲਨ ਦਾ ਐਲਾਨ, ਸਰਵਣ ਸਿੰਘ ਪੰਧੇਰ ਨੇ ਦੱਸੀ ਅਗਲੀ ਰਣਨੀਤੀ

ਇਸ ਸਬੰਧੀ ਵਿਦਿਆਰਥੀਆਂ ਨੂੰ ਧਿਆਨ ਦੇਣ ਦੀ ਲੋੜ ਹੈ। 12ਵੀਂ ਜਮਾਤ ਦੀ ਰੀ-ਵਾਈਜ਼ ਡੇਟਸ਼ੀਟ ਬੋਰਡ ਦੀ ਵੈਬਸਾਈਟ ’ਤੇ ਉਪਲੱਬਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News