ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
Thursday, Jun 05, 2025 - 10:38 AM (IST)

ਖਰੜ (ਰਣਬੀਰ) : ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਕਲੈਕਸ਼ਨ ਸਬੰਧੀ ਵਨ ਟਾਈਮ ਸੈਟਲਮੈਟ ਸਕੀਮ ਲਿਆਂਦੀ ਗਈ ਹੈ। ਜਿਸ ਕਿਸੇ ਵੱਲੋਂ ਅਜੇ ਤੱਕ ਆਪਣਾ ਕੋਈ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ 31 ਜੁਲਾਈ ਤੋਂ ਪਹਿਲਾਂ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਵਿਆਜ਼ ਅਤੇ ਜੁਰਮਾਨੇ ਤੋਂ ਛੋਟ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ ਨਗਰ ਕੌਂਸਲ ਖਰੜ ਦੇ ਈ.ਓ. ਗੁਰਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ 31 ਜੁਲਾਈ ਤੱਕ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਹਰ ਤਰ੍ਹਾਂ ਦੇ ਵਿਆਜ਼ ਤੇ ਜੁਰਮਾਨੇ ਤੋਂ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਅਹਿਮ ਖ਼ਬਰ, ਖੜ੍ਹਾ ਹੋਇਆ ਨਵਾਂ ਰੇੜਕਾ
ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ ਬਾਅਦ ਪੁਰਾਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 50 ਫ਼ੀਸਦੀ ਜੁਰਮਾਨਾ ਤੇ 20 ਫ਼ੀਸਦੀ ਪੈਨਲਟੀ ਲੱਗੇਗੀ। ਇਸ ਲਈ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤੇ ਆਪਣਾ ਪੁਰਾਣਾ ਰਹਿੰਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਭਾਰੀ ਜੁਰਮਾਨੇ ਤੇ ਵਿਆਜ਼ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਸ ਰੂਟ 'ਤੇ ਬੱਸ ਸੇਵਾ ਹੋਈ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e