ਵੈਟਰਨਰੀ ਇੰਸਪੈਕਟਰ 21 ਨੂੰ ਘੇਰਨਗੇ ''ਪੰਜਾਬ ਵਿਧਾਨ ਸਭਾ''

02/10/2020 10:15:21 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਾਰਜਕਰਣੀ ਮੀਟਿੰਗ ਸੂਬਾ ਪ੍ਰਧਾਨ ਨਿਰਮਲ ਸੈਣੀ ਦੀ ਪ੍ਰਧਾਨਗੀ 'ਚ ਹੋਈ। ਇਸ ਮੀਟਿੰਗ 'ਚ ਜੱਥੇਬੰਦੀ ਦੇ ਸਾਰੇ ਜ਼ਿਲਿਆਂ ਨਾਲ ਸਬੰਧਿਤ ਅਹੁਦਾ ਅਧਿਕਾਰੀਆਂ ਨੇ ਹਿੱਸਾ ਲਿਆ। ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਵੈਟਰਨਰੀ ਇੰਸਪੈਕਟਰ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦੇ ਰਵੱਈਏ ਖਿਲਾਫ 21 ਫਰਵਰੀ ਨੂੰ ਮੋਹਾਲੀ ਦੇ ਦੁਸਹਿਰਾ ਗਰਾਊਂਡ 'ਚ ਰੋਸ ਪ੍ਰਦਰਸ਼ਨ ਕਰਨਗੇ ਅਤ ਇਸ ਉਪਰੰਤ ਵਿਧਾਨ ਸਭਾ ਵੱਲ ਕੂਚ ਕਰਨਗੇ। ਜੱਥੇਬੰਦੀ ਨੇ ਕਿਹਾ ਹੈ ਕਿ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਸ਼ੂ-ਪਾਲਣ ਵਿਭਾਗ ਦੀ ਅਫਸਰਸ਼ਾਹੀ ਦੀ ਹੋਵੇਗੀ।

Babita

This news is Content Editor Babita