ਅਧਿਆਪਕਾਂ ਦੀ ਹੜਤਾਲ ਕਾਰਨ ਵੈਟਰਨਰੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਕੀਤੀਆਂ ਸਸਪੈਂਡ
Sunday, Dec 26, 2021 - 01:45 AM (IST)
ਲੁਧਿਆਣਾ(ਸਲੂਜਾ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦੇ ਪੰਜਾਬ ਸਰਕਾਰ ਵੱਲੋਂ ਯੂ. ਜੀ. ਸੀ. ਤਨਖਾਹ ਗ੍ਰੇਡ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿਚ ਰਾਜ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕ ਹੜਤਾਲ ’ਤੇ ਹਨ, ਜਿਸ ਕਾਰਨ ਵੈਟਰਨਰੀ ਯੂਨੀਵਰਸਿਟੀ ਦੀਆਂ ਸਿੱਖਿਆ ਸਰਗਰਮੀਆਂ ’ਤੇ ਬੁਰਾ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਇਟਲੀ ਜਾ ਰਹੀ ਉਡਾਣ ਰੱਦ, ਭੜਕੇ ਯਾਤਰੀ
ਯੂਨੀਵਰਸਿਟੀ ਦੇ ਰਜਿਸਟ੍ਰਾਰ ਡਾ. ਹਰਮਨਜੀਤ ਸਿੰਘ ਬਾਂਗਾ ਨੇ ਦੱਸਿਆ ਕਿ ਅਧਿਆਪਕਾਂ ਦੇ ਚੱਲ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਬੈਚਲਰ ਆਫ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ (ਬੀ. ਵੀ. ਐੱਸ. ਸੀ. ਅਤੇ ਏ. ਐੱਚ.) ਦੀਆਂ ਪ੍ਰੀਖਿਆਵਾਂ ਅਗਲੇ ਨੋਟਿਸ ਤੱਕ ਰੱਦ ਕਰ ਦਿੱਤੀਆਂ ਹਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ