ਕਿਸਾਨੀ ਸੰਘਰਸ਼ ਤੋਂ ਬਾਅਦ ਹੀ ਨਵਾਂ ਸਾਲ ਮਨਾਉਣਗੇ ''ਵੈਟਨਰੀ ਇੰਸਪੈਕਟਰ'' : ਸੱਚਰ

12/31/2020 3:18:08 PM

ਚੰਡੀਗੜ੍ਹ (ਰਮਨਜੀਤ) : ਅੱਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂਆਂ ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ, ਗੁਰਦੀਪ ਬਾਸੀ, ਮਨਦੀਪ ਸਿੰਘ ਗਿੱਲ, ਜਗਰਾਜ ਟੱਲੇਵਾਲ, ਸਤਨਾਮ ਸਿੰਘ ਢੀਂਡਸਾ ਆਦਿ ਨੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਯੋਗ‌ ਅਗਵਾਈ ਹੇਠ ਫ਼ੈਸਲਾ ਕੀਤਾ ਕਿ ਕਿਸਾਨੀ ਸੰਘਰਸ਼ ਨੂੰ ਜਿੱਤਣ ਤੋਂ ਬਾਅਦ ਹੀ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨਵਾਂ ਸਾਲ ਮਨਾ ਕੇ ਘਰਾਂ ਦੀਆਂ ਛੱਤਾਂ ਅਤੇ ਬਨੇਰਿਆਂ 'ਤੇ‌ ਦੇਸੀ ਘਿਓ ਦੇ ਦੀਵੇ ਬਾਲ ਕੇ ਨਵਾਂ ਸਾਲ ਮਨਾਏਗੀ।

ਸੂਬਾ ਜਨਰਲ ਸਕੱਤਰ ਜਸਵਿੰਦਰ ਬੜੀ ਤੇ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਜਿੰਨੀ ਦੇਰ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਓਨੀ ਦੇਰ ਵੈਟਨਰੀ ਇੰਸਪੈਕਟਰਾਂ ਦੇ ਜੱਥੇ ਨਿਰਵਿਘਨ ਜਾਂਦੇ‌ ਰਹਿਣਗੇ ਅਤੇ ਸੰਘਰਸ ਕਰ ਰਹੇ ਪਰਿਵਾਰਾਂ ਦੇ ਪਸ਼ੂਆਂ ਦਾ ਮੁਫ਼ਤ 'ਚ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਘਰਸਸ਼ੀਲ ਕਿਸਾਨਾਂ ਦੇ ਪਰਿਵਾਰਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।


 


Babita

Content Editor

Related News