ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਪੱਤਰਕਾਰ ਮਨਦੀਪ ਪੂਨੀਆ ਦੀ ਰਿਹਾਈ ਦੀ ਮੰਗ
Monday, Feb 01, 2021 - 03:11 PM (IST)
ਚੰਡੀਗੜ੍ਹ (ਰਮਨਜੀਤ) : ਤਿੰਨ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਾਉਣ ਲਈ ਸਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਧਰਨਿਆਂ ਦੀ ਲਗਾਤਾਰ ਕਵਰੇਜ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਅਤੇ ਹੋਰ ਪੱਤਰਕਾਰਾਂ ਖ਼ਿਲਾਫ਼ ਦਿੱਲੀ ਪੁਲਸ ਵੱਲੋਂ ਝੂਠੇ ਬਣਾਏ ਗਏ ਹਨ। ਇਨ੍ਹਾਂ ਪੱਤਰਕਾਰਾਂ ਨੂੰ ਜੇਲ੍ਹ ਭੇਜਣ ਦੀ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ. ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ, ਗੁਰਦੀਪ ਸਿੰਘ ਬਾਸੀ, ਜਗਰਾਜ ਟੱਲੇਵਾਲ, ਮਨਦੀਪ ਸਿੰਘ ਗਿਲ, ਹਰਪ੍ਰੀਤ ਸਿੰਘ ਸਿੱਧੂ, ਦਲਜੀਤ ਸਿੰਘ ਰਾਜਾਤਾਲ ਆਦਿ ਆਗੂਆਂ ਨੇ ਕਿਹਾ ਹੈ ਕਿ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪਿਛਲੇ ਢਾਈ ਮਹੀਨੇ ਤੋਂ ਕਿਸਾਨ ਸ਼ਾਂਤਮਈ ਸੰਘਰਸ਼ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਲਗਾਤਾਰ ਕਵਰੇਜ ਕਰਕੇ ਸੱਚ ਲੋਕਾਂ ਤੱਕ ਪਹੁੰਚਾਉਣ ਵਾਲੇ ਬਹਾਦਰ ਪੱਤਰਕਾਰਾਂ ਦੀ ਆਵਾਜ਼ ਨੂੰ ਦਿੱਲੀ ਪੁਲਸ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਿੱਲੀ ਪੁਲਸ ਦੇ ਇਸ ਕਾਰੇ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਤੇ ਪੱਤਰਕਾਰ ਮਨਦੀਪ ਪੂਨੀਆ ਸਮੇਤ ਸਭ ਪੱਤਰਕਾਰ ਭਰਾਵਾਂ ਤੇ ਝੂਠੇ ਕੇਸ ਜੋ ਦਿਲੀ ਪੁਲਿਸ ਨੇ ਪਾਏ ਹਨ ਉਹਨਾਂ ਕੇਸਾਂ ਨੂੰ ਤਰੁੰਤ ਵਾਪਿਸ ਲੈ ਕੇ ਪੱਤਰਕਾਰ ਮਨਦੀਪ ਪੂਨੀਆ ਸਮੇਤ ਸਭ ਪੱਤਰਕਾਰ ਭਰਾਵਾਂ ਨੂੰ ਬਾ-ਇੱਜ਼ਤ ਬਰੀ ਕਰਨ ਦੀ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਤਾਂ ਜੋ ਲੋਕਤੰਤਰ ਜ਼ਿੰਦਾ ਰਹਿ ਸਕੇ।