ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਡਾ. ਐਚ. ਐਸ. ਕਾਹਲੋਂ ਦੇ ਡਾਇਰੈਕਟਰ ਬਣਨ ''ਤੇ ਕੀਤਾ ਨਿੱਘਾ ਸੁਆਗਤ

Friday, Jul 16, 2021 - 01:39 PM (IST)

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਡਾ. ਐਚ. ਐਸ. ਕਾਹਲੋਂ ਦੇ ਡਾਇਰੈਕਟਰ ਬਣਨ ''ਤੇ ਕੀਤਾ ਨਿੱਘਾ ਸੁਆਗਤ

ਚੰਡੀਗੜ੍ਹ (ਰਮਨਜੀਤ) : ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਡਾ. ਹਰਬਿੰਦਰ ਸਿੰਘ ਕਾਹਲੋਂ ਦੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਣਨ 'ਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦਾ ਹਾਰਦਿਕ ਧੰਨਵਾਦ ਕੀਤਾ ਗਿਆ।

ਸੱਚਰ ਅਤੇ ਮਹਾਜਨ ਨੇ ਆਸ ਪ੍ਰਗਟਾਈ ਕਿ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਮਸਲੇ ਡਾ. ਕਾਹਲੋਂ ਦੇ ਡਾਇਰੈਕਟਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਹੱਲ ਹੋਣਗੇ। 


author

Babita

Content Editor

Related News