ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਪੇਅ ਕਮਿਸ਼ਨ ਦੀ ਰਿਪੋਰਟ ਰੱਦ

Wednesday, Jun 23, 2021 - 04:11 PM (IST)

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਪੇਅ ਕਮਿਸ਼ਨ ਦੀ ਰਿਪੋਰਟ ਰੱਦ

ਮੋਹਾਲੀ (ਨਿਆਮੀਆਂ) : ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸ. ਭੁਪਿੰਦਰ ਸਿੰਘ ਸੱਚਰ ਦੀ ਪ੍ਰਧਾਨਗੀ ਅਧੀਨ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਬੜੀ ਨੇ ਕਿਹਾ ਕਿ ਤਨਖਾਹ ਕਮਿਸ਼ਨ ਵੱਲੋਂ ਲੰਮੇ ਅਰਸੇ ਦੀ ਦੇਰੀ ਉਪਰੰਤ ਜਾਰੀ ਕੀਤੀ ਰਿਪੋਰਟ ਦੀਆਂ ਸਿਫਾਰਿਸ਼ਾਂ ਨੂੰ ਪੰਜਾਬ ਭਰ ਦੇ ਵੈਟਨਰੀ ਇੰਸਪੈਕਟਰ ਰੱਦ ਕਰਦੇ ਹਨ।

ਸੂਬੇ ਦੇ ਵਿੱਤ ਮੰਤਰੀ ਵੱਲੋਂ ਅਖ਼ਬਾਰਾਂ ਰਾਹੀ ਕੀਤੇ ਜਾ ਰਹੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ ਹਨ। ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਮੰਗ ਕਰਦੀ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਲਟਕ ਰਹੀਆਂ ਡੀ. ਏ. ਦੀਆਂ ਕਿਸ਼ਤਾਂ ਦੇਣ ਉਪਰੰਤ ਸਮੁੱਚੇ ਮੁਲਾਜ਼ਮਾਂ ਨੂੰ 2.59 ਦੀ ਦਰ ਨਾਲ ਵਾਧਾ ਦਿੱਤਾ ਜਾਵੇ ਅਤੇ ਪਿਛਲੇ ਚਾਰ ਸਾਲਾਂ ਦੇ ਬਕਾਏ ਨਕਦ ਜਾਰੀ ਕੀਤੇ ਜਾਣ। ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਸਾਂਝੇ ਮੁਲਾਜ਼ਮ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਵਿਚ ਡਟ ਕੇ ਹਿੱਸਾ ਲਵੇਗੀ ਅਤੇ ਉਨ੍ਹਾਂ ਵੱਲੋਂ ਐਲਾਨੇ ਹਰ ਪ੍ਰੋਗਰਾਮ ਵਿਚ ਭਰਵੀਂ ਸ਼ਮੂਲੀਅਤ ਕਰੇਗੀ।

ਜੇਕਰ ਪੰਜਾਬ ਸਰਕਾਰ ਨੇ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ਸਰਕਾਰ ਦੀ ਡਟਵੀਂ ਵਿਰੋਧਤਾ ਕਰਨਗੇ। ਇਸ ਮੌਕੇ ਸੂਬਾ ਵਿੱਤ ਸਕੱਤਰ ਰਾਜੀਵ ਮਲਹੋਤਰਾ, ਗੁਰਦੀਪ ਬਾਸੀ, ਹਰਪ੍ਰੀਤ ਸਿੰਘ ਸਿੱਧੂ, ਜਸਵਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਮਹਿਤਾ, ਮਨਦੀਪ ਸਿੰਘ ਗਿੱਲ, ਦਲਜੀਤ ਸਿੰਘ ਰਾਜਾਤਾਲ, ਹਰਪ੍ਰੀਤ ਸਿੰਘ ਸੰਧੂ, ਜਗਸੀਰ ਸਿੰਘ ਖਿਆਲਾ, ਸਤਿਨਾਮ ਸਿੰਘ ਫਤਹਿਗੜ੍ਹ, ਬ੍ਰਿਜ ਲਾਲ ਪੂਹਲਾ ਸਮੇਤ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਸਨ।


author

Babita

Content Editor

Related News