ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਯੋਜਨਾ ਬੋਰਡ ਦੇ ਮੁੜ ਬਣੇ ਵਾਈਸ ਚੇਅਰਮੈਨ
Monday, Jul 11, 2022 - 08:04 PM (IST)
ਬਰਨਾਲਾ (ਵਿਵੇਕ ਸਿੰਧਵਾਨੀ) : ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਦੇਸ਼ ਦੇ ਉੱਘੇ ਉਦਯੋਗਪਤੀ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਨੂੰ ਮੁੜ ਰਾਜ ਇਕਨਾਮਿਕ ਪਾਲਿਸੀ ਅਤੇ ਯੋਜਨਾ ਬੋਰਡ ਦਾ ਤੁਰੰਤ ਪ੍ਰਭਾਵ ਨਾਲ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਅਹੁਦੇ ਦੀ ਮਿਆਦ 3 ਸਾਲ ਹੋਵੇਗੀ। ਜ਼ਿਕਰਯੋਗ ਹੈ ਕਿ ਪਦਮ ਸ਼੍ਰੀ ਡਾ. ਰਾਜਿੰਦਰ ਗੁਪਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਤੇ ਉਸ ਤੋਂ ਬਾਅਦ ਕਾਂਗਰਸ ਦੀ ਸਰਕਾਰ 'ਚ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਯੋਜਨਾ ਬੋਰਡ ਨੂੰ ਭੰਗ ਕਰਕੇ ਉਸ ਦੀ ਜਗ੍ਹਾ ਰਾਜ ਇਕਾਨਮਿਕ ਪਾਲਿਸੀ ਅਤੇ ਯੋਜਨਾ ਬੋਰਡ ਦਾ ਗਠਨ ਕੀਤਾ ਸੀ, ਜਿਸ ਦਾ ਅੱਜ ਡਾ. ਰਾਜਿੰਦਰ ਗੁਪਤਾ ਨੂੰ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਡਿਊਟੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ’ਚ ਬੰਦ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ ਤੇ ਹਰਸਿਮਰਤ, 2 ਘੰਟੇ ਕੀਤੀ ਮੁਲਾਕਾਤ (ਵੀਡੀਓ)
ਗੁਪਤਾ ਦੀ ਇਸ ਨਿਯੁਕਤੀ 'ਤੇ ਬਰਨਾਲਾ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੀ ਅਰੋੜਵੰਸ਼ ਸਭਾ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਲਾਇਨਜ਼ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਿੱਟੂ, ਬਰਨਾਲਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਉਮੇਸ਼ ਬਾਂਸਲ, ਸਬਜ਼ੀ ਮੰਡੀ ਐਸੋਸੀਏਸ਼ਨ ਦੇ ਪ੍ਰਦੀਪ ਸਿੰਗਲਾ, ਰੋਟਰੀ ਕਲੱਬ ਦੇ ਪ੍ਰਧਾਨ ਰਾਜ ਕੁਮਾਰ, ਖੱਤਰੀ ਸਭਾ ਦੇ ਪ੍ਰਧਾਨ ਰਾਜੀਵ ਵਰਮਾ, ਰਿੰਪੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਅਤੇ ਪਰਮਜੀਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਸੀਨੀਅਰ ਭਾਜਪਾ ਆਗੂ ਰਘੁਵੀਰ ਪ੍ਰਕਾਸ਼ ਗਰਗ, ਸ਼ਿਵ ਸੇਵਾ ਸੰਘ ਦੇ ਪ੍ਰਧਾਨ ਸੋਮਨਾਥ ਗਰਗ, ਮਨੀ ਮਹੇਸ਼ ਲੰਗਰ ਕਮੇਟੀ ਦੇ ਸੁਨੀਲ ਸਿੰਗਲਾ, ਸ਼ਿਵ ਸੇਵਾ ਸੰਘ ਗੀਤਾ ਭਵਨ ਦੇ ਪ੍ਰਧਾਨ ਪਵਨ ਸਿੰਗਲਾ ਤੇ ਸਤੀਸ਼ ਚੀਮਾ 'ਆਪ' ਨੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।