ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ''ਆਪ'' ਚ ਸ਼ਾਮਲ
Saturday, Jul 12, 2025 - 05:39 PM (IST)

ਫਗਵਾੜਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਬੇਹਤਰੀ ਅਤੇ ਖੁਸ਼ਹਾਲੀ ਲਈ ਜੋ ਉਸਾਰੂ ਕਦਮ ਚੁੱਕੇ ਗਏ ਹਨ, ਤੋਂ ਪ੍ਰਭਾਵਤ ਹੋ ਕੇ ਕੁਲਵੰਤ ਰਾਏ ਪੱਬੀ ਮੀਤ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁਲਵੰਤ ਰਾਏ ਜੋ ਕਿ ਟਕਸਲੀ ਕਾਂਗਰਸੀ ਆਗੂ ਵੀ ਰਹੇ ਹਨ ਨੂੰ ਰਾਜ ਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ ਅਤੇ ਹਰਜੀ ਮਾਨ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਪੱਬੀ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ । ਇਸ ਮੌਕੇ ਰਾਮ ਪਾਲ ਉੱਪਲ ਮੇਅਰ ਫਗਵਾੜਾ ਅਤੇ ਜਸਪਾਲ ਸਿੰਘ ਵੀ ਮੌਜੂਦ ਸਨ।