ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਸ਼ੈਰੀ ਕਲਸੀ ਨੇ ਦਿੱਤੀ ਵਧਾਈ
Saturday, Nov 23, 2024 - 05:05 PM (IST)
ਗੁਰਦਾਸਪੁਰ- ਪੰਜਾਬ ਦੀਆਂ 3 ਵਿਧਾਨ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਮਗਰੋਂ 'ਆਪ' ਦੇ ਉੱਪ ਪ੍ਰਧਾਨ ਸ਼ੈਰੀ ਕਲਸੀ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਮੈਂ ਆਪਣੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਨ੍ਹਾਂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਹੀ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਹਰ ਵਰਗ ਦਾ ਵਿਕਾਸ ਕਰ ਰਹੀ ਹੈ ਪੰਜਾਬੀ ਹੋਣ ਦੇ ਨਾਤੇ ਮੈਂ ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕਰਦਾ ਹਾਂ।
ਜ਼ਿਕਰਯੋਗ ਹੈ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ, ਜਦੋਂ ਕਿ ਬਰਨਾਲਾ ਸੀਟ 'ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤੋਂ ਇਲਾਵਾ ਬਰਨਾਲਾ ਸੀਟ 'ਤੇ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।