ਹਵਾਈ ਅੱਡੇ ''ਤੇ ਕੈਬਨਿਟ ਮੰਤਰੀ ਚੰਨੀ ਤੇ ਡੀ. ਸੀ ਵੱਲੋਂ ਉੱਪ ਰਾਸ਼ਟਰਪਤੀ ਦਾ ਕੀਤਾ ਗਿਆ ਨਿੱਘਾ ਸਵਾਗਤ
Sunday, Apr 08, 2018 - 01:32 PM (IST)
ਆਦਮਪੁਰ (ਦਿਲਬਾਗੀ , ਕਮਲਜੀਤ, ਚਾਂਦ, ਜਤਿੰਦਰ)— ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਆਦਮਪੁਰ ਹਵਾਈ ਅੱਡੇ ਵਿਖੇ ਉੱਪ ਰਾਸ਼ਟਰਪਤੀ ਸ਼੍ਰੀ ਵੈਂਕਈਆ ਨਾਇਡੂ ਦਾ ਨਿੱਘਾ ਸਵਾਗਤ ਕੀਤਾ ਗਿਆ। ਉੱਪ ਰਾਸ਼ਟਰਪਤੀ ਜੋ ਆਪਣੀ ਹਿਮਾਚਲ ਪ੍ਰਦੇਸ਼ ਫੇਰੀ ਦੌਰਾਨ ਕੁਝ ਪਲਾਂ ਲਈ ਆਦਮਪੁਰ ਹਵਾਈ ਅੱਡੇ ਵਿਖੇ ਰੁਕੇ ਸਨ, ਦਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਡਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਇੰਸਪੈਕਟਰ ਜਨਰਲ ਆਫ ਪੁਲਸ ਅਰਪਿਤ ਸ਼ੁਕਲਾ, ਡੀ. ਆਈ. ਜੀ. ਜਸਕਰਨ ਸਿੰਘ ਅਤੇ ਜ਼ਿਲਾ ਪੁਲਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ।

ਇਸ ਮੌਕੇ ਵੱਡੀ ਗਿਣਤੀ 'ਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਜਸਬੀਰ ਸਿੰਘ, ਐੱਸ. ਪੀ. ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਜੀਵ ਵਰਮਾ, ਡੀ. ਐੱਸ. ਪੀ. ਜੀ. ਐੱਸ. ਸੰਧੂ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਤੇ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।
