ਧਾਹਾਂ ਮਾਰਦੀਆਂ ਭੈਣਾਂ ਨੇ ਸਿਹਰਾ ਲਗਾ ਵਿਦਾ ਕੀਤਾ ਵਿੱਕੀ ਗੌਂਡਰ
Sunday, Jan 28, 2018 - 07:33 PM (IST)

ਮੁਕਤਸਰ\ਸਰਾਵਾਂ ਬੋਦਲਾਂ : ਸ਼ੁੱਕਰਵਾਰ ਨੂੰ ਪੰਜਾਬ-ਰਾਜਸਥਾਨ ਬਾਰਡਰ 'ਤੇ ਸਥਿਤ ਹਿੰਦੂਮਲਕੋਟ ਇਲਾਕੇ ਦੇ ਪਿੰਡ ਪੱਕੀ ਲੱਖਾ ਦੀ ਢਾਣੀ ਵਿਚ ਪੁਲਸ ਐਨਕਾਊਂਟਰ 'ਚ ਮਾਰੇ ਗਏ ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਦਾ ਐਤਵਾਰ ਨੂੰ ਮੁਕਤਸਰ ਦੇ ਪਿੰਡ ਸਰਾਵਾਂ ਬੋਦਲਾਂ 'ਚ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਵਿੱਕੀ ਗੌਂਡਰ ਦੀਆਂ ਭੈਣਾਂ ਨੇ ਵਿਰਲਾਪ ਕਰਦੇ ਹੋਏ ਅਰਥੀ 'ਤੇ ਆਪਣੇ ਭਰਾ ਦੇ ਸਿਰ 'ਤੇ ਸਿਹਰਾ ਸਜਾਇਆ।
ਇਸ ਦੌਰਾਨ ਪੁਲਸ ਵਲੋਂ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਸਨ ਅਤੇ ਚੱਪੇ-ਚੱਪੇ 'ਤੇ ਪੁਲਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ।
ਵੱਡੀ ਗਿਣਤੀ ਵਿਚ ਲੋਕ ਵਿੱਕੀ ਗੌਂਡਰ ਦੇ ਅੰਤਿਮ ਸੰਸਕਾਰ ਵਿਚ ਸਾਮਲ ਹੋਣ ਲਈ ਪਹੁੰਚੇ ਹੋਏ ਸਨ ਅਤੇ ਪਿੰਡ ਸਰਾਵਾਂ ਬੋਦਲਾਂ ਦੇ ਸ਼ਮਸ਼ਾਨ ਘਾਟ ਦੇ ਚਾਰੇ ਪਾਸੇ ਭਾਰੀ ਪੁਲਸ ਸੁਰੱਖਿਆ ਤਾਇਨਾਤ ਕੀਤੀ ਗਈ।