ਫੇਸਬੁਕ ''ਤੇ ਗੈਂਗਸਟਰਾਂ ਦੀ ਧਮਕੀ ''ਤੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ (ਵੀਡੀਓ)

Sunday, Jan 28, 2018 - 07:35 PM (IST)

ਨਾਭਾ (ਰਾਹੁਲ ਖੁਰਾਨਾ) : ਗੈਂਗਸਟਰ ਵਿੱਕੀ ਗੌਂਡਰ ਦੇ ਐਨਕਾਊਂਟਰ 'ਚ ਮਾਰੇ ਜਾਣ ਤੋਂ ਬਾਅਦ ਫੇਸਬੁਕ 'ਤੇ ਗੈਂਗਸਟਰਾਂ ਦੇ ਸਾਥੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ। ਇਹ ਧਮਕੀਆਂ ਫੇਸਬੁਕ 'ਤੇ ਸ਼ੇਰਾ ਖੁੱਬਣ ਅਤੇ ਜੈਪਾਲ ਭੁੱਲਰ ਨਾਂ ਦੇ ਬਣੇ ਪੇਜ 'ਤੇ ਦਿੰਦਿਆਂ ਗੈਂਗਸਟਰਾਂ ਦੇ ਸਾਥੀਆਂ ਨੇ ਮੁੱਖ ਮੰਤਰੀ ਅਤੇ ਪੰਜਾਬ ਪੁਲਸ ਤੋਂ ਵਿੱਕੀ ਗੌਂਡਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਆਖੀ ਹੈ। ਇਸ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਨੇ ਕਿਹਾ ਕਿ ਧਮਕੀਆਂ ਦੇਣ ਵਾਲੇ ਦੇਸ਼ ਦੇ ਦੁਸ਼ਮਣ ਹਨ ਅਤੇ ਅਸੀਂ ਉਨ੍ਹਾਂ ਤੋਂ ਨਹੀਂ ਡਰਦੇ। ਇਸਦੇ ਨਾਲ ਹੀ ਉਨ੍ਹਾਂ ਅਕਾਲੀ ਦਲ 'ਤੇ ਵੀ ਨਿਸ਼ਾਨਾ ਸਾਧਿਆ।
ਸਾਧੂ ਸਿੰਘ ਧਰਮਸੋਤ ਦਾ ਕਹਿਣਾ ਕਾਂਗਰਸ ਪਾਰਟੀ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦੇਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


Related News