ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ ਖ਼ਿਲਾਫ਼ ਦੋਸ਼ ਤੈਅ

Thursday, Sep 17, 2026 - 01:06 PM (IST)

ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ ਖ਼ਿਲਾਫ਼ ਦੋਸ਼ ਤੈਅ

ਮੋਹਾਲੀ (ਜੱਸੀ) : ਯੂਥ ਅਕਾਲੀ ਆਗੂ ਅਤੇ ‘ਸੋਪੂ’ (ਸਟੂਡੈਂਟਸ ਆਰਗੇਨਾਈਜੇਸ਼ਨ ਆਫ ਪੰਜਾਬ ਯੂਨੀਵਰਸਿਟੀ) ਲਈ ਕੰਮ ਕਰਦੇ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ’ਚ ਵਧੀਕ ਜ਼ਿਲਾ ਸੈਸ਼ਨ ਜੱਜ ਮੋਹਾਲੀ ਦੀ ਅਦਾਲਤ ਨੇ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਧਰਮਿੰਦਰ ਸਿੰਘ ਗੁਗਨੀ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਜ਼ਿਲਾ ਅਟਾਰਨੀ ਅਤੇ ਐੱਸ. ਐੱਸ. ਪੀ. ਦਫ਼ਤਰ ਨੂੰ 6 ਅਕਤੂਬਰ ਨੂੰ ਸਰਕਾਰੀ ਗਵਾਹਾਂ ਨੂੰ ਤਲਬ ਕਰਨ ਦੇ ਨਿਰਦੇਸ਼ ਦਿੱਤੇ। ਗੁਗਨੀ ਇਸ ਸਮੇਂ ਪਟਿਆਲਾ ਜੇਲ ’ਚ ਬੰਦ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ

ਇਸ ਮਾਮਲੇ ’ਚ ਅਦਾਲਤ ਵੱਲੋਂ ਅਜੇ ਉਰਫ਼ ਲੈਫਟੀ, ਸੱਜਣ ਉਰਫ ਭੋਲੂ ਤੇ ਅਨਿਲ ਲੱਠ ਤਿੰਨੇ ਸ਼ੂਟਰਾਂ ਨੂੰ ਧਾਰਾ 302 ’ਚ ਉਮਰ ਕੈਦ, ਧਾਰਾ 25\\54\\59 ਆਰਮਜ਼ ਐਕਟ ’ਚ 7-7 ਸਾਲ ਦੀ ਕੈਦ ਅਤੇ ਧਾਰਾ 452 ’ਚ 1-1 ਸਾਲ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਅਦਾਲਤ ਵੱਲੋਂ ਤਿੰਨਾਂ ਨੂੰ ਢਾਈ-ਢਾਈ ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਸੀ, ਜਦਕਿ ਅਦਾਲਤ ਵੱਲੋਂ ਸਬੂਤਾਂ ਦੀ ਘਾਟ ਕਾਰਨ ਗੈਂਗਸਟਰ ਕੌਸ਼ਲ ਚੌਧਰੀ, ਅਮਿਤ ਡਾਗਰ ਤੇ ਭੁਪਿੰਦਰ ਸਿੰਘ ਭੂਪੀ ਰਾਣਾ ਨੂੰ ਬਰੀ ਕਰ ਦਿੱਤਾ ਗਿਆ, ਕਿਉਂਕਿ ਪੁਲਸ ਅਦਾਲਤ ’ਚ ਇਹ ਸਾਬਿਤ ਹੀ ਨਹੀਂ ਕਰ ਸਕੀ ਕਿ ਉਕਤ ਤਿੰਨਾਂ ਦੀ ਵਿੱਕੀ ਮਿੱਡੂਖੇੜਾ ਦੇ ਕਤਲ ’ਚ ਸਿੱਧੇ ਤੌਰ ’ਤੇ ਕੋਈ ਸ਼ਮੂਲੀਅਤ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ

ਜਾਣਕਾਰੀ ਅਨੁਸਾਰ ਇਸ ਮਾਮਲੇ ’ਚ ਅਰਮੀਨੀਆ ਦੀ ਜੇਲ ’ਚ ਬੈਠੇ ਗੌਰਵ ਉਰਫ ਲੱਕੀ ਪਟਿਆਲ ਸਮੇਤ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਸਮੇਤ ਕਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੁਲਸ ਵੱਲੋਂ ਉਨ੍ਹਾਂ ਖ਼ਿਲਾਫ਼ ਅਜੇ ਤੱਕ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News