ਵਿੱਕੀ ਮਿੱਡੂਖੇੜਾ ਕਤਲ ਮਾਮਲੇ ''ਚ ਗੈਂਗਸਟਰ ਕੌਸ਼ਲ ਗੁੜਗਾਓਂ 2 ਦਿਨਾਂ ਦੇ ਪੁਲਸ ਰਿਮਾਂਡ ''ਤੇ

09/22/2021 10:54:35 AM

ਮੋਹਾਲੀ (ਪਰਦੀਪ) : ਯੂਥ ਅਕਾਲੀ ਨੇਤਾ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਅਮਨ ਡਾਂਗਰ ਦੇ ਸਾਥੀ ਕੌਸ਼ਲ ਗੁੜਗਾਓਂ ਦਾ ਪੁਲਸ ਨੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਕੁੱਝ ਦਿਨ ਪਹਿਲਾਂ ਹੀ ਦਿੱਲੀ, ਗੁੜਗਾਓਂ ਅਤੇ ਫਰੀਦਾਬਾਦ ਦੀ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਕੌਂਸਲ ਨੂੰ ਦੁਬਈ ਤੋਂ ਭਾਰਤ ਲਿਆਂਦਾ ਸੀ।

ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ ਦਾ 'ਮੈਲਬਰਨ' ਸ਼ਹਿਰ, ਕਈ ਇਮਾਰਤਾਂ ਨੂੰ ਭਾਰੀ ਨੁਕਸਾਨ

ਇਸ ਤੋਂ ਪਹਿਲਾਂ ਪੁਲਸ ਵੱਲੋਂ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ, ਅਮਨ ਜੈਤੋ, ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਨੂੰ ਵੀ ਵੱਖ-ਵੱਖ ਜੇਲ੍ਹਾਂ ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਅਤੇ ਪੜਤਾਲ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਸ੍ਰੀ ਰਾਮਤੀਰਥ' ਵਿਖੇ ਹੋਏ ਨਤਮਸਤਕ, ਕੀਤਾ ਵੱਡਾ ਐਲਾਨ (ਤਸਵੀਰਾਂ)

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਮੋਹਾਲੀ ਦੇ ਸੈਕਟਰ-71 ਵਿਖੇ ਸਥਿਤ ਇਕ ਬੂਥ ਵਿੱਚੋਂ ਨਿਕਲਣ ਦੌਰਾਨ ਕਮਿਊਨਿਟੀ ਸੈਂਟਰ ਦੇ ਨਾਲ ਲੱਗਦੀ ਮਾਰਕਿਟ ਬਾਹਰ ਗੋਲੀਆਂ ਮਾਰ ਕੇ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ। ਯੂਥ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਕਾਲੀ ਆਗੂਆਂ ਵੱਲੋਂ  ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਅਕਾਲੀ ਆਗੂਆਂ ਕੀਤੀ ਜਾਂਦੀ ਰਹੀ ਹੈ।
ਇਹ ਵੀ ਪੜ੍ਹੋ : ਕੈਬਨਿਟ ਦੇ ਪੁਨਰਗਠਨ ਦੀ ਉਡੀਕ ਕਰ ਰਹੇ 'ਕੈਪਟਨ'!, ਮਗਰੋਂ ਹੀ ਤੈਅ ਹੋਵੇਗਾ ਅਗਲਾ ਸਿਆਸੀ ਕਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News