ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਦੀ ਹੋਈ ਪਛਾਣ
Thursday, Sep 23, 2021 - 10:47 AM (IST)
ਮੋਹਾਲੀ : ਯੂਥ ਅਕਾਲੀ ਨੇਤਾ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਵੱਲੋਂ ਕਤਲਕਾਂਡ ਦੇ 2 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸੱਜਣ ਅਤੇ ਅਨਿਲ ਵੱਜੋਂ ਹੋਈ ਹੈ ਅਤੇ ਦੋਵੇਂ ਮੁਲਜ਼ਮ ਹਰਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਤੋਂ ਬਾਅਦ ਪੁਲਸ ਪਾਰਟੀਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਰਵਾਨਾ ਹੋ ਗਈਆਂ ਹਨ।
ਇਹ ਵੀ ਪੜ੍ਹੋ : 'ਕੈਪਟਨ' ਦੀ ਜਲਦ ਹੋਵੇਗੀ ਵਾਪਸੀ, OSD ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਪੋਸਟਰ
ਦੱਸ ਦੇਈਏ ਕਿ ਇਸ ਕਤਲ ਸਬੰਧੀ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਇਕ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਇਹ ਕਾਰਵਾਈ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਕਤਲ ਕੇਸ ਸਬੰਧੀ ਪਿਛਲੇ ਡੇਢ ਮਹੀਨੇ ਤੋਂ ਪੁਲਸ ਦੇ ਹੱਥ ਖ਼ਾਲੀ ਸਨ ਅਤੇ ਪੁਲਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ।
ਇਹ ਵੀ ਪੜ੍ਹੋ : ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ, ਸਰਹੱਦ ਨੇੜਲੇ ਪਿੰਡ ਤੋਂ ਅਸਲੇ ਸਮੇਤ 3 ਲੋਕ ਗ੍ਰਿਫ਼ਤਾਰ
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਮੋਹਾਲੀ ਦੇ ਸੈਕਟਰ-71 ਵਿਖੇ ਸਥਿਤ ਇਕ ਬੂਥ ਵਿੱਚੋਂ ਨਿਕਲਣ ਦੌਰਾਨ ਕਮਿਊਨਿਟੀ ਸੈਂਟਰ ਦੇ ਨਾਲ ਲੱਗਦੀ ਮਾਰਕਿਟ ਬਾਹਰ ਗੋਲੀਆਂ ਮਾਰ ਕੇ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ। ਯੂਥ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਕਾਲੀ ਆਗੂਆਂ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਅਕਾਲੀ ਆਗੂਆਂ ਕੀਤੀ ਜਾਂਦੀ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਬਨਿਟ ਦੇ ਮੁੜ ਗਠਨ ਦੌਰਾਨ 'ਪਰਗਟ ਸਿੰਘ' ਨੂੰ ਬਣਾਇਆ ਜਾ ਸਕਦੈ ਨਵਾਂ ਖੇਡ ਮੰਤਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ