ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਖੁੱਲ੍ਹ ਰਹੀਆਂ ਨਵੀਆਂ ਪਰਤਾਂ, ਭਰਾ ਵੱਲੋਂ ਚੌਥੇ ਸ਼ੂਟਰ ਦੀ ਗ੍ਰਿਫ਼ਤਾਰੀ ਦੀ ਮੰਗ

Saturday, Apr 23, 2022 - 02:57 PM (IST)

ਮੋਹਾਲੀ (ਪਰਦੀਪ) : ਯੂਥ ਅਕਾਲੀ ਨੇਤਾ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਦਿਨੋਂ-ਦਿਨ  ਨਵੀਆਂ ਪਰਤਾਂ ਖੁੱਲ੍ਹਦੀਆਂ ਜਾ ਰਹੀਆਂ ਹਨ। ਇਸ ਸੰਬੰਧੀ ਬਕਾਇਦਾ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਵੱਲੋਂ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਸ ਦੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿਚ ਇਕ ਗਵੱਈਏ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਪੁੱਤਰ ਸਦਾਗਰ ਸਿੰਘ ਅਤੇ ਇਸ ਮਾਮਲੇ ਵਿੱਚ ਜਿਹੜੇ 3  ਸ਼ੂਟਰ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ, ਨਾਲ ਦੀਆਂ ਸਬੰਧਿਤ ਕਾਲ ਡਿਟੇਲਜ਼, ਮੋਬਾਇਲ ਲੋਕੇਸ਼ਨ ਅਤੇ ਹੋਰ ਮੋਬਾਇਲ ਵਿਚਲਾ ਡਾਟਾ ਸੁਰੱਖਿਅਤ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਨੇ ਹਾਸਲ ਕੀਤੀ ਨਵੀਂ ਕਾਮਯਾਬੀ, ਬਿਨਾ ਹਾਰਟ ਸਰਜਰੀ ਦੇ ਦਿਲ 'ਚ ਵਾਲਵ ਪਾ ਕੰਟਰੋਲ ਕੀਤੀ ਲੀਕੇਜ

ਅਜੇ ਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਇਨ੍ਹਾਂ ਤਿੰਨ ਸ਼ੂਟਰਾਂ ਤੋਂ ਇਲਾਵਾ ਇੱਕ ਚੌਥਾ ਵਿਅਕਤੀ ਵੀ ਹੈ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਇਸ ਚੌਥੇ ਵਿਅਕਤੀ ਦਾ ਨਾਂ ਵੀ ਸਾਹਮਣੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਮਾਮਲੇ ਵਿਚ ਇਨਸਾਫ਼ ਮਿਲ ਸਕੇ। ਅਜੈਪਾਲ ਸਿੰਘ ਨੇ ਕਿਹਾ ਕਿ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਮਾਮਲੇ ਵਿਚ ਥਾਣਾ ਮਟੌਰ ਮੋਹਾਲੀ ਵਿਖੇ ਧਾਰਾ-334 ਆਈ. ਪੀ. ਸੀ. ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ  ਕੀਤਾ ਹੈ।

ਇਹ ਵੀ ਪੜ੍ਹੋ : ਸਮਰਾਲਾ ਦੇ ਪਿੰਡ 'ਚ ਵਾਪਰੀ ਵੱਡੀ ਵਾਰਦਾਤ, UP ਤੋਂ ਆਏ ਮੁੰਡੇ ਨੇ ਮੰਗੇਤਰ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਅਜੈਪਾਲ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਆਪਣੇ ਆਖ਼ਰੀ ਸਾਹ ਤੱਕ ਪੈਰਵਾਈ ਕਰਦੇ ਰਹਿਣਗੇ। ਅਜੈਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਤਿੰਨੇ ਸ਼ੂਟਰਾਂ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੋਹਾਲੀ ਪੁਲਸ ਪੁੱਛਗਿੱਛ ਕਰਨ ਜਾ ਰਹੀ ਹੈ ਅਤੇ ਇਸ ਮਾਮਲੇ ਦਾ ਹੱਲ ਨਿਕਲਣ ਦੀ ਉਨ੍ਹਾਂ ਨੂੰ ਉਮੀਦ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮ ਸਲਾਖ਼ਾਂ ਦੇ ਪਿੱਛੇ ਹੋਣਗੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News