ਵਿੱਕੀ ਮਿੱਡੂਖੇੜਾ ਦੇ ਘਰ ਪਹੁੰਚੇ ਬਿਕਰਮ ਸਿੰਘ ਮਜੀਠੀਆ, ਦਿੱਤਾ ਵੱਡਾ ਬਿਆਨ

Tuesday, Aug 10, 2021 - 01:46 PM (IST)

ਵਿੱਕੀ ਮਿੱਡੂਖੇੜਾ ਦੇ ਘਰ ਪਹੁੰਚੇ ਬਿਕਰਮ ਸਿੰਘ ਮਜੀਠੀਆ, ਦਿੱਤਾ ਵੱਡਾ ਬਿਆਨ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ): ਬੀਤੇ ਦਿਨੀਂ ਮੋਹਾਲੀ ’ਚ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਰ ਅਕਾਲੀ ਆਗੂਆਂ ਨਾਲ ਵਿੱਕੀ ਮਿੱਡੂਖੇੜਾ ਦੇ ਘਰ ਪਿੰਡ ਮਿੱਡੂਖੇੜਾ ਵਿਖੇ ਪਹੁੰਚੇ । ਉਨ੍ਹਾਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ।

ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰੀ ਅੰਦਾਜ਼ ’ਚ ਕਿਸਾਨਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਕਿਹਾ ‘ਆਪਣੀ ਜੰਗ ਜਾਰੀ ਰੱਖੋ’

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਲ੍ਹ ’ਚ ਬੈਠੇ ਲੋਕ ਗੈਂਗ ਚਲਾ ਰਹੇ ਹਨ। ਪੰਜਾਬ ’ਚ ਅਮਨ ਕਾਨੂੰਨ ਦੇ ਮਾਮਲੇ ’ਚ ਸਰਕਾਰ ਬਿਲਕੁੱਲ ਫੇਲ੍ਹ ਹੋ ਚੁੱਕੀ ਹੈ। ਮੋਹਾਲੀ ਅਤੇ ਅੰਮ੍ਰਿਤਸਰ ਸਾਹਿਬ ਵਰਗੇ ਵੱਡੇ ਸ਼ਹਿਰਾਂ ’ਚ ਜੋ ਘਟਨਾਵਾਂ ਹੋਈਆਂ ਲੋਕ ਉਸ ਕਾਰਨ ਹੈਰਾਨ ਹਨ। ਕਾਂਗਰਸ ਸਰਕਾਰ ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਰਹੀ ਹੈ। ਇਸ ਦੇ ਨਤੀਜੇ ਸੂਬੇ ਲਈ ਮਾੜੇ ਨਿਕਲਣਗੇ। ਉਨ੍ਹਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਪ੍ਰਸਤੀ ’ਚ ਸਭ ਚੱਲ ਰਿਹਾ ਹੈ ਅਤੇ ਕਾਂਗਰਸ ਇਨ੍ਹਾਂ ਗੈਂਗਸਟਰਾਂ ਨੂੰ ਵਿਧਾਨ ਸਭਾ ਚੋਣਾਂ ’ਚ ਵਰਤਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ :  ਜਲੰਧਰ ਦੇ ਇੰਡਸਟ੍ਰੀਅਲ ਏਰੀਏ ’ਚ ਪਾਈਪ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸਾਰੀ ਫੈਕਟਰੀ ਸੜ ਕੇ ਹੋਈ ਸੁਆਹ (ਤਸਵੀਰਾਂ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News