ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਵੱਡੇ ਭਰਾ ਨੇ ਚਿਖ਼ਾ ਨੂੰ ਦਿੱਤੀ ਅਗਨੀ

08/08/2021 6:14:22 PM

ਮਿੱਡੂਖੇੜਾ (ਕੁਲਦੀਪ ਸਿੰਘ ਰਿਣੀ): ਬੀਤੇ ਕੱਲ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਵਿਦਿਆਰਥੀ ਰਾਜਨੀਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਮੁੱਖ ਆਗੂ ਵਜੋਂ ਰਾਜਨੀਤੀ ’ਚ ਪੈਰ ਰੱਖਣ ਵਾਲੇ ਵਿਕੀ ਮਿੱਡੂਖੇੜਾ ਦੀ ਨੌਜਵਾਨਾਂ ’ਚ ਚੰਗੀ ਪਕੜ ਸੀ।

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਪਿੰਡ ਮੌਜੇਵਾਲਾ ਦੇ ਕਿਸਾਨ ਦੀ ਮੌਤ

ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਦਿੱਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸੋਈ ਦੇ ਕੋਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ, ਕਾਂਗਰਸੀ ਆਗੂ ਖੁਸ਼ਬਾਜ ਜਟਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਵਰਿੰਦਰ ਸਿੰਘ ਨੋਨੀ ਮਾਨ, ਮੀਤ ਜਟਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਰਾਜਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮਾਫੀਆ ਸਰਕਾਰ ਚਲਾਉਣ ’ਚ ਬਾਦਲਾਂ ਤੋਂ ਵੀ ਅੱਗੇ ਨਿਕਲੇ ਕਾਂਗਰਸੀ : ਹਰਪਾਲ ਚੀਮਾ

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।

ਇਹ ਵੀ ਪੜ੍ਹੋ : ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, 2 ਮਹੀਨੇ ਬਾਅਦ ਹੋਣਾ ਸੀ ਵਿਆਹ

Shyna

This news is Content Editor Shyna