ਵੱਡੀ ਖ਼ਬਰ: ਦਵਿੰਦਰ ਬੰਬੀਹਾ ਗਰੁੱਪ ਨੇ ਵਿੱਕੀ ਮਿੱਡੂਖੇੜਾ ਕਤਲ ਦੀ ਲਈ ਜ਼ਿੰਮੇਵਾਰੀ (ਵੀਡੀਓ)

Saturday, Aug 07, 2021 - 11:46 PM (IST)

ਵੱਡੀ ਖ਼ਬਰ: ਦਵਿੰਦਰ ਬੰਬੀਹਾ ਗਰੁੱਪ ਨੇ ਵਿੱਕੀ ਮਿੱਡੂਖੇੜਾ ਕਤਲ ਦੀ ਲਈ ਜ਼ਿੰਮੇਵਾਰੀ (ਵੀਡੀਓ)

ਚੰਡੀਗੜ੍ਹ- ਮੋਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਿੱਕੀ ਮਿੱਡੂਖੇੜਾ (ਬੱਕਰੇ) ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਹੈ। ਇਸ ਦੀ ਜਾਣਕਾਰੀ ਬੰਬੀਹਾ ਗਰੁੱਪ ਦੇ ਦਵਿੰਦਰ ਬੰਬੀਹਾ ਵੱਲੋਂ ਆਪਣੇ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਗਈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿਨ ਦਿਹਾੜੇ ਵਿੱਕੀ ਮਿੱਡੂਖੇੜਾਂ ਦਾ ਕਤਲ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ

PunjabKesari

ਉਸ ਵੱਲੋਂ ਕਿਹਾ ਗਿਆ ਕਿ ਅੱਜ ਜੋ ਵਿੱਕੀ ਮਿੱਡੂਖੇੜਾ (ਬੱਕਰੇ) ਦਾ ਕਤਲ ਹੋਇਆ, ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਲੱਕੀ ਵੀਰ ਵੱਲੋਂ ਬਹੁਤ ਸਮਝਾਇਆ ਗਿਆ ਪਰ ਇਸ ਦੇ ਨਾ ਸਮਝਣ ਕਾਰਨ ਸਾਨੂੰ ਇਸ ਦਾ ਕਤਲ ਕਰਨਾ ਪਿਆ। ਉਸ ਨੇ ਲਿਖਿਆ ਕਿ ਕਿਉਂਕਿ ਵਿੱਕੀ ਮਿੱਡੂਖੇੜਾ ਸਾਡੇ ਐਂਟੀ ਗਰੁੱਪ ਲਾਰੈਂਸ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਅਤੇ ਇਸ ਨੇ ਹੀ ਗੁਰਲਾਲ ਭਲਵਾਨ, ਰਾਣਾ ਸਿੱਧੂ ਨੂੰ ਮਰਵਾਇਆ ਸੀ। ਇਸ ਦੇ ਨਾਲ ਹੀ ਉਹ ਲਾਰੈਂਸ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਬਿਜ਼ਨੈੱਸਮੈਨਾਂ ਦੇ ਨੰਬਰ ਦਿੰਦਾ ਸੀ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਵੀ ਕਰਦਾ ਸੀ।

ਇਹ ਵੀ ਪੜ੍ਹੋ- ਕਾਂਗਰਸ, ਭਾਜਪਾ ਤੇ ‘ਆਪ’ ਨੂੰ ਸੱਤਾ ਤੋਂ ਬਾਹਰ ਕਰਨਾ ਬਸਪਾ ਦਾ ਮੁੱਖ ਟੀਚਾ : ਜਸਵੀਰ ਗੜ੍ਹੀ
ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜੋ ਵੀ ਕਤਲ ਹੁੰਦਾ ਸੀ, ਉਸ ਨੂੰ ਇਹ ਬੰਬੀਹਾ ਗਰੁੱਪ ਨਾਲ ਜੋੜ ਦਿੰਦੇ ਸੀ। ਇਹੀ ਕਾਰਨ ਹੈ ਕਿ ਸਾਨੂੰ ਇਸ ਦਾ ਕਤਲ ਕਰਨਾ ਪਿਆ, ਨਾਲ ਹੀ ਉਸ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਅਸੀਂ ਨਾਜਾਇਜ਼ ਹੀ ਬੰਦੇ ਮਾਰਨੇ ਹੁੰਦੇ ਤਾਂ ਰੋਜ਼ ਹੀ ਉਨ੍ਹਾਂ ਦੇ ਪੋਸਟਰ ਲੱਗਦੇ, ਜਿਨ੍ਹਾਂ ਨੂੰ ਅਸੀਂ ਮਾਰ ਸਕਦੇ ਹਾਂ ਪਰ ਅਸੀਂ ਕਿਸੇ ਵੀ ਨਿਰਦੋਸ਼ ਬੰਦੇ ਨੂੰ ਕੁਝ ਨਹੀਂ ਕਹਿਣਾ। ਇਨ੍ਹਾਂ ਦਾ ਜਾਂ ਕਿਸੇ ਹੋਰ ਦਾ ਕੋਈ ਵੀ ਦੋਸਤ ਹੋ ਸਕਦਾ ਹੈ, ਅਸੀਂ ਉਸ ਨੂੰ ਕੁਝ ਨਹੀਂ ਕਹਿਣਾ ਪਰ ਜੋ ਸਾਡੇ ਖ਼ਿਲਾਫ਼ ਇਨ੍ਹਾਂ ਦਾ ਸਾਥ ਦੇਵੇਗਾ, ਉਸ ਦਾ ਤਾਂ ਫਿਰ ਇਹੀ ਹਾਲ ਹੋਵੇਗਾ।


author

Bharat Thapa

Content Editor

Related News